ਪਾਕਿ ਜੇਲ੍ਹ ’ਚ ਬੰਦ ਭਾਰਤੀ ਕੈਦੀ ਦੀ ਹੋਈ ਮੌਤ, ਮ੍ਰਿਤਕ ਦੇਹ ਨੂੰ ਲਿਆਂਦਾ ਵਤਨ
Thursday, May 04, 2023 - 11:53 AM (IST)
ਅਟਾਰੀ (ਭੀਲ)- ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਕੈਦੀ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਣ ਉਪਰੰਤ ਉਸ ਦੀ ਮ੍ਰਿਤਕ ਦੇਹ ਵਤਨ ਲਿਆਂਦੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਵਿਪਨ ਕੁਮਾਰ ਪੁੱਤਰ ਗੁਰਦਾਸ ਰਾਮ ਵਾਸੀ ਪਿੰਡ ਟਾਹਲੀਵਾਲ ਨੰਗਲ ਜ਼ਿਲ੍ਹਾ ਊਨਾਂ (ਹਿਮਾਚਲ ਪ੍ਰਦੇਸ਼) ਦਾ ਰਹਿਣ ਵਾਲਾ ਦੀ ਜੋ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਚਲਾ ਗਿਆ ਸੀ। ਉਸ ਸਮੇਂ ਇਸ ਦੀ ਉਮਰ 28 ਸਾਲ ਦੀ ਸੀ।
ਇਹ ਵੀ ਪੜ੍ਹੋ- ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵੱਡੀ ਗਿਣਤੀ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
ਸਰਹੱਦ ਪਾਰ ਪਾਕਿਸਤਾਨੀ ਵਿਚ ਫੜੇ ਜਾਣ ’ਤੇ ਉਸ ਨੂੰ ਸਜ਼ਾ ਹੋਈ ਸੀ। ਬੀਮਾਰ ਹੋਣ ’ਤੇ ਵਿਪਨ ਕੁਮਾਰ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ 2 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ ਸੀ। ਇਸ ਉਪਰੰਤ ਸੀਮਾ ਸੁਰੱਖਿਆ ਬਲ ਵੱਲੋਂ ਵਿਪਨ ਕੁਮਾਰ ਦੀ ਮ੍ਰਿਤਕ ਦੇਹ ਨੂੰ ਤਹਿਸੀਲਦਾਰ ਰਾਜ਼ਨ ਸ਼ਰਮਾ ਦੇ ਹਵਾਲੇ ਕੀਤਾ ਗਿਆ। ਅਟਾਰੀ ਸਰਹੱਦ ਵਿਖੇ ਇੰਮੀਗ੍ਰੇਸ਼ਨ ’ਤੇ ਕਸਟਮ ਵਿਭਾਗ ਦੀ ਪ੍ਰਕਿਰਿਆ ਉਪਰੰਤ ਮ੍ਰਿਤਕ ਦੇ ਭਰਾ ਚਰੰਜ਼ੀ ਲਾਲ ਤੇ ਪਿੰਡ ਟਾਹਲੀਵਾਲ ਨੰਗਲ ਦੇ ਚੇਅਰਮੈਨ ਪ੍ਰਕਾਸ਼ ਚੰਦਰ ਮ੍ਰਿਤਕ ਦੇਹ ਨੂੰ ਲੈ ਕੇ ਪਿੰਡ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ- ਸ਼ਿਕਾਇਤਾਂ ਦੇ ਨਿਪਟਾਰੇ ਲਈ ਪੁਲਸ ਦੀ ਨਿਵੇਕਲੀ ਪਹਿਲ, ਇੰਝ ਹੋਵੇਗੀ ਕਾਨੂੰਨ ਵਿਵਸਥਾ ਲਈ ਤੁਰੰਤ ਕਾਰਵਾਈ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।