ਪੰਜਾਬ ''ਚ ਵੱਡੀ ਵਾਰਦਾਤ, ਸਕੂਲ ਜਾ ਰਹੀ ਕੁੜੀ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ

Monday, Oct 30, 2023 - 04:22 PM (IST)

ਪੱਟੀ (ਸੌਰਭ)- ਥਾਣਾ ਸਦਰ ਪੱਟੀ ਅਧੀਨ ਆਉਂਦੇ ਇਕ ਪਿੰਡ ਵਿਚ ਸਕੂਲ ਗਈ ਕੁੜੀ ਨੂੰ ਕਥਿਤ ਤੌਰ 'ਤੇ ਕਾਰ ਵਿਚ ਅਗਵਾ ਕਰਨ ਦਾ  ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਗਵਾਕਾਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਕਿਸੇ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋ ਸਕੀ।

ਇਹ ਵੀ ਪੜ੍ਹੋ-  ਲਖਬੀਰ ਲੰਡਾ ਨੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਤੋਂ ਮੰਗੀ ਫ਼ਿਰੌਤੀ, ਕਿਹਾ-20 ਲੱਖ ਦੇ ਨਹੀਂ ਤਾਂ ਮਾਰਿਆ ਜਾਵੇਂਗਾ

ਇਕ ਔਰਤ ਨੇ ਦੱਸਿਆ ਕਿ ਉਸ ਦੀ ਕੁੜੀ ਦੀ ਉਮਰ 15 ਸਾਲ ਦੇ ਕਰੀਬ ਹੈ ਅਤੇ ਉਹ ਪਿੰਡ ਦੇ ਸਕੂਲ ਵਿਚ ਪੜ੍ਹਦੀ ਹੈ। ਉਹ ਪਿੰਡ ਦੇ ਮੁੰਡੇ ਨਾਲ ਗੱਲਬਾਤ ਕਰਦੀ ਸੀ। 25 ਅਕਤੂਬਰ ਨੂੰ ਉਹ ਸਵੇਰੇ ਸਕੂਲ ਲਈ ਗਈ ਪਰ ਸਕੂਲ ਨਹੀਂ ਪਹੁੰਚੀ। ਇਹ ਜਾਣਕਾਰੀ ਸਕੂਲ ਦੀ ਅਧਿਆਪਕਾ ਨੇ ਉਨ੍ਹਾਂ ਨੂੰ ਫੋਨ ਕਰਕੇ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਕੁੜੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਕੁੜੀ ਕਰੀਬ ਤਿੰਨ ਵਜੇ ਸਹਿਮੀ ਤੇ ਡਰੀ ਹੋਈ ਘਰ ਆ ਗਈ। ਜਿਸ ਨੇ ਦੱਸਿਆ ਕਿ ਸਵੇਰੇ ਸਕੂਲ ਜਾਂਦੇ ਸਮੇਂ ਰਸਤੇ ਵਿਚ ਕੁਝ ਲੋਕ ਸਵਿਫਟ ਕਾਰ 'ਤੇ ਆਏ ਅਤੇ ਉਸ ਨੂੰ ਜ਼ਬਰਦਸਤੀ ਕਾਰ ਵਿਚ ਬਿਠਾ ਕੇ ਕਿਸੇ ਦੇ ਘਰ ਲੈ ਗਏ, ਜਿਥੇ ਉਨ੍ਹਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਤੇ ਅਸ਼ਲੀਲ ਵੀਡੀਓ ਵੀ ਬਣਾਈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ

ਥਾਣਾ ਮੁੱਖੀ ਗੁਰਤੇਜ਼ ਸਿੰਘ ਅਤੇ ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਸਬ ਇੰਸਪੈਕਟਰ ਰਾਜਵੰਤ ਕੌਰ ਨੇ ਦੱਸਿਆ ਕਿ ਉਕਤ ਤਿੰਨਾਂ ਲੋਕਾਂ ਨੂੰ ਅਗਵਾ, ਜਬਰ-ਜ਼ਿਨਾਹ ਅਤੇ ਪੋਸਕੋ ਐਕਟ ਦੀਆਂ ਧਾਰਾਵਾਂ ਤਹਿਤ ਨਾਮਜ਼ਦ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਫੌਜ ਦੀਆਂ ਤਸਵੀਰਾਂ ਤੇ ਜਾਣਕਾਰੀ ਪਾਕਿ ਭੇਜਣ ਵਾਲਾ ‘ਆਰਮੀ ਟੇਲਰ’ ਕਾਬੂ, ਕੰਮ ਕਰਨ 'ਤੇ ਮਿਲਦੀ ਸੀ ਮੋਟੀ ਰਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News