ਚੰਡੀਗੜ੍ਹ ''ਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ

Friday, Jan 19, 2024 - 06:10 PM (IST)

ਚੰਡੀਗੜ੍ਹ ''ਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ

ਚੰਡੀਗੜ੍ਹ : ਚੰਡੀਗੜ੍ਹ 'ਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਯੁੱਧਿਆ 'ਚ 'ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ' ਦੇ ਮੱਦੇਨਜ਼ਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ, ਕਾਰਪੋਰੇਸ਼ਨ ਅਤੇ ਇੰਡਸਟਰੀਅਲ ਯੂਨਿਟਾਂ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਭਲਕੇ 13 ਟੋਲ ਪਲਾਜ਼ੇ ਹੋਣਗੇ Free, ਪੜ੍ਹੋ ਕੀ ਹੈ ਪੂਰੀ ਖ਼ਬਰ

ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹਨ। ਦਰਅਸਲ 22 ਜਨਵਰੀ ਨੂੰ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਲੋਕ ਉਸ 'ਚ ਸ਼ਾਮਲ ਹੋਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀ ਘਰੋਂ ਨਿਕਲਣ ਤੋਂ ਪਹਿਲਾਂ ਦੇਣ ਧਿਆਨ, 2 ਦਿਨ ਬੰਦ ਰਹੇਗਾ ਇਹ ਰਾਹ, ਰੂਟ ਪਲਾਨ ਜਾਰੀ

ਇਸ ਲਈ ਪ੍ਰਸ਼ਾਸਨ ਵੱਲੋਂ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਫ਼ੈਸਲਾ ਲਿਆ ਗਿਆ ਹੈ। ਉਧਰ, ਅਯੁੱਧਿਆ ਵਿਚ ‘ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਕੇਂਦਰ ਦੇ ਸਾਰੇ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 


author

Babita

Content Editor

Related News