ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ
Wednesday, Feb 12, 2025 - 03:30 PM (IST)
![ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ](https://static.jagbani.com/multimedia/2025_2image_15_28_504009811untitled-32copy.jpg)
ਪਠਾਨਕੋਟ (ਧਰਮਿੰਦਰ)- ਪੰਜਾਬ ਵਿਚ ਆਏ ਦਿਨ ਗੈਂਗਵਾਰ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਗੁੰਡਾਗਰਦੀ ਕੀਤੀ ਜਾ ਰਹੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਪਠਾਨਕੋਟ ਵਿਚ ਵੇਖਣ ਨੂੰ ਮਿਲਿਆ, ਜਿੱਥੇ ਸਿਵਲ ਹਸਪਤਾਲ ਜੰਗ ਦਾ ਮੈਦਾਨ ਬਣ ਗਿਆ। ਦਰਅਸਲ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਉਣ ਆਏ ਇਕ ਨੌਜਵਾਨ 'ਤੇ ਦੂਜੀ ਧਿਰ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।
ਇਸ ਦੇ ਬਾਅਦ ਸਿਵਲ ਹਸਪਤਾਲ ਵਿਚ ਦਰਵਾਜ਼ਿਆਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ। ਇਸ ਮਾਮਲੇ ਦੀ ਸਿਵਲ ਹਸਪਤਾਲ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਮੌਕੇ ਉਤੇ ਪਹੁੰਚੀ ਪੁਲਸ ਨੇ ਸੀ. ਸੀ. ਟੀ. ਵੀ. ਕੈਮਰੇ ਦੇ ਆਧਾਰ 'ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e