LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ, ਬਿਲਡਿੰਗ 'ਚ ਲਾਈ ਅੱਗ

Monday, Sep 28, 2026 - 02:40 AM (IST)

LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ, ਬਿਲਡਿੰਗ 'ਚ ਲਾਈ ਅੱਗ

ਫਗਵਾੜਾ/ਜਲੰਧਰ (ਸੋਨੂੰ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਪੁਲਸ ਵਿਚਕਾਰ ਹੋਈ ਝੜਪ ਤੋਂ ਬਾਅਦ ਸਥਿਤੀ ਕਾਫ਼ੀ ਤਣਾਅਪੂਰਨ ਹੋ ਗਈ ਹੈ। ਰਿਪੋਰਟਾਂ ਅਨੁਸਾਰ ਭੀੜ ਨੇ ਪੁਲਸ 'ਤੇ ਪਥਰਾਅ ਕੀਤਾ, ਜਿਸ ਦੇ ਜਵਾਬ ਵਿੱਚ ਪੁਲਸ ਨੂੰ ਵੀ ਲਾਠੀਚਾਰਜ ਕਰਨਾ ਪਿਆ।

PunjabKesari

ਇਸ ਦੌਰਾਨ ਲਾਠੀਚਾਰਜ ਤੋਂ ਬਾਅਦ ਸਥਿਤੀ ਹੋਰ ਵਿਗੜ ਗਈ। ਗੁੱਸੇ ਵਿੱਚ ਆਈ ਭੀੜ ਨੇ ਪੁਲਸ ਦੀਆਂ ਗੱਡੀਆਂ ਦੇ ਨਾਲ-ਨਾਲ ਮੀਡੀਆ ਕਰਮੀਆਂ ਦੀਆਂ ਗੱਡੀਆਂ ਨੂੰ ਵੀ ਨਿਸ਼ਾਨਾ ਬਣਾਇਆ। ਸੀਨੀਅਰ ਪੱਤਰਕਾਰ ਪਰਮਜੀਤ ਸਿੰਘ ਰੰਗਪੁਰੀ ਦੀ ਗੱਡੀ ਦੀ ਵੀ ਭੰਨਤੋੜ ਵੀ ਕੀਤੀ ਗਈ। ਖਬਰਾਂ ਮੁਤਾਬਕ ਭੀੜ ਨੇ ਉਨ੍ਹਾਂ ਦੀ ਕਾਰ ਨੂੰ ਉਸ ਸਮੇਂ ਨੁਕਸਾਨ ਪਹੁੰਚਾਇਆ ਜਦੋਂ ਉਹ ਖੁਦ ਉੱਥੇ ਮੌਜੂਦ ਸਨ।

PunjabKesari

PunjabKesari

ਇਸ ਦੌਰਾਨ ਯੂਨੀਵਰਸਿਟੀ ਕੈਂਪਸ ਦੇ ਅੰਦਰ ਇੱਕ ਇਮਾਰਤ ਨੂੰ ਅੱਗ ਲਗਾਉਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ, ਨੁਕਸਾਨ ਦੇ ਪੱਧਰ ਅਤੇ ਘਟਨਾ ਦੇ ਕਾਰਨਾਂ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਮੌਕੇ 'ਤੇ ਸਥਿਤੀ ਨੂੰ ਕਾਬੂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਫਿਲਹਾਲ, ਖਬਰਾਂ ਮੁਤਾਬਕ ਸਥਿਤੀ ਨੂੰ ਕਾਬੂ ਕਰਨ ਅਤੇ ਕਿਸੇ ਵੱਡੇ ਨੁਕਸਾਨ ਨੂੰ ਰੋਕਣ ਲਈ ਵਾਧੂ ਪੁਲਸ ਬਲ ਤਾਇਨਾਤ ਕੀਤੇ ਗਏ ਹਨ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News