ਹੱਸਦਾ-ਵੱਸਦਾ ਉੱਜੜਿਆ ਪਰਿਵਾਰ, ਕੰਮ 'ਤੇ ਜਾ ਰਹੇ ਮਾਪਿਆਂ ਦੇ ਜਵਾਨ ਪੁੱਤ ਨਾਲ ਵਾਪਰੀ ਅਣਹੋਣੀ
Sunday, Mar 23, 2025 - 12:59 PM (IST)

ਨਕੋਦਰ (ਪਾਲੀ)-ਨਕੋਦਰ-ਮਲਸੀਆਂ ਹਾਈਵੇਅ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਿਟੀ ਥਾਣੇ ’ਚ ਤਾਇਨਾਤ ਏ. ਐੱਸ. ਆਈ. ਜਗਤਾਰ ਸਿੰਘ ਨੇ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਪਛਾਣ ਨਿਤਿਨ ਕੌਲ (22) ਪੁੱਤਰ ਪਰਮਜੀਤ ਕੌਲ ਵਾਸੀ ਪਿੰਡ ਬਿੱਲੀ ਚਹਾਰਮੀ ਸ਼ਾਹਕੋਟ ਵਜੋਂ ਹੋਈ ਹੈ।
ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਨਿਤਿਨ ਕੌਲ ਇਕ ਸੈਲੂਨ ਵਿਚ ਕੰਮ ਕਰਦਾ ਸੀ ਅਤੇ ਬੀਤੇ ਦਿਨ ਉਹ ਆਪਣੇ ਬੁਲਟ ਮੋਟਰਸਾਈਕਲ ’ਤੇ ਸੈਲੂਨ ਨੂੰ ਆ ਰਿਹਾ ਸੀ। ਜਦੋਂ ਉਹ ਨਕੋਦਰ ਦਾਣਾ ਮੰਡੀ ’ਤੇ ਸੰਧੂ ਢਾਬੇ ਨੇੜੇ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਇਕ ਛੋਟੇ ਹਾਥੀ ਨਾਲ ਟਕਰਾ ਗਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਨੂੰ ਐਂਬੂਲੈਂਸ ਦੀ ਮਦਦ ਨਾਲ ਨਕੋਦਰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲੀਆਂ ਫ਼ਿਲਮੀ ਸਟਾਈਲ 'ਚ ਗੋਲ਼ੀਆਂ! ਪੁਲਸ ਨੂੰ ਵੇਖ ਨੌਜਵਾਨ ਨੇ ਭਜਾਈ ਕਾਰ, ਫਿਰ ਵੀਡੀਓ ਬਣਾ...
ਜਾਂਚ ਅਧਿਕਾਰੀ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਦਰਜ ਨਹੀਂ ਕੀਤਾ ਹੈ। ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦਾ ਪਿਤਾ ਵਿਦੇਸ਼ ਵਿੱਚ ਰਹਿੰਦਾ ਹੈ, ਜਿਸ ਦੇ ਆਉਣ ਤੋਂ ਉਪਰੰਤ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ 12 ਮਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਰਹੋ ਸਾਵਧਾਨ, ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e