ਰੇਲਵੇ ਟਰੈਕ ਤੋਂ ਮਿਲੀ ਅਣਪਛਾਤੀ ਲਾਸ਼

Tuesday, Sep 19, 2017 - 01:41 AM (IST)

ਰੇਲਵੇ ਟਰੈਕ ਤੋਂ ਮਿਲੀ ਅਣਪਛਾਤੀ ਲਾਸ਼

ਫਤਿਹਗੜ੍ਹ ਸਾਹਿਬ, (ਟਿਵਾਣਾ)- ਰੇਲਵੇ ਪੁਲਸ ਸਰਹਿੰਦ ਨੂੰ ਰੇਲਵੇ ਟ੍ਰੈਕ ਤੋਂ ਇਕ ਅਣਪਛਾਤੀ ਨਾਬਾਲਿਗ ਲੜਕੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਉਮਰ ਕਰੀਬ 6-7 ਸਾਲ ਦੱਸੀ ਜਾਂਦੀ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੰਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਟੇਸ਼ਨ ਮਾਸਟਰ ਨੇ ਜਾਣਕਾਰੀ ਦਿੱਤੀ ਸੀ ਕਿ ਪਿੰਡ ਹਰਬੰਸਪੁਰਾ ਨੇੜੇ ਰੇਲਵੇ ਲਾਈਨਾਂ 'ਤੇ ਇਕ ਅਣਪਛਾਤੀ ਬੱਚੀ ਦੀ ਲਾਸ਼ ਪਈ ਹੈ।  ਇਸ ਸੂਚਨਾ ਦੇ ਆਧਾਰ 'ਤੇ ਉਹ ਤੁਰੰਤ ਕਾਰਵਾਈ ਕਰਦਿਆਂ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਮੋਰਚਰੀ 'ਚ ਰੱਖਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ 3 ਦਿਨਾਂ ਤੱਕ ਸ਼ਨਾਖਤ ਲਈ ਰੱਖਿਆ ਜਾਵੇਗਾ, ਜਿਸ ਤੋਂ ਬਾਅਦ ਇਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।


Related News