ਐਕਟਿਵਾ ''ਤੇ ਜਾ ਰਹੀ ਲੜਕੀ ਨਾਲ ਇਕ ਅਣਪਛਾਤੇ ਨੌਜਵਾਨ ਵੱਲੋਂ ਛੇੜਛਾੜ
Saturday, Jun 10, 2017 - 05:14 PM (IST)
ਫਿਰੋਜ਼ਪੁਰ(ਆਨੰਦ)-ਫਿਰੋਜ਼ਪੁਰ ਸ਼ਹਿਰ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਐਕਟਿਵਾ 'ਤੇ ਜਾ ਰਹੀ ਲੜਕੀ ਨਾਲ ਇਕ ਅਣਪਛਾਤੇ ਨੌਜਵਾਨ ਵੱਲੋਂ ਛੇੜਛਾੜ ਕੀਤੀ ਗਈ।
ਜਾਣਕਾਰੀ ਦਿੰਦੇ ਹੋਏ ਐਕਟਿਵਾ ਸਵਾਰ ਲੜਕੀ ਨੇ ਦੱਸਿਆ ਕਿ ਉਹ ਬੀਤੀ ਰਾਤ ਸਾਢੇ 9 ਵਜੇ ਸ਼ਹੀਦ ਊਧਮ ਸਿੰਘ ਚੌਕ ਫਿਰੋਜ਼ਪੁਰ ਸ਼ਹਿਰ ਵਿਖੇ ਜਾ ਰਹੀ ਸੀ ਕਿ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਵੱਲੋਂ ਉਸ ਨਾਲ ਛੇੜਛਾੜ ਕੀਤੀ ਗਈ। ਉਕਤ ਲੜਕੀ ਨੇ ਦੱਸਿਆ ਕਿ ਉਸ ਵੱਲੋਂ ਤੁਰੰਤ ਇਸ ਘਟਨਾ ਦੀ ਜਾਣਕਾਰੀ ਥਾਣਾ ਸਿਟੀ ਫਿਰੋਜ਼ਪੁਰ ਨੂੰ ਦਿੱਤੀ ਗਈ। ਇਸ ਮਾਮਲੇ ਦੀ ਕਾਰਵਾਈ ਕਰ ਰਹੇ ਏ. ਐੱਸ. ਆਈ. ਤਰਲੋਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
