ਮਹਾਰਾਸ਼ਟਰ ''ਚ ਆਨੰਦ ਕਾਰਜ ਮੈਰਿਜ ਐਕਟ ਲਾਗੂ, ਮਨਜਿੰਦਰ ਸਿਰਸਾ ਨੇ ਫੈਸਲੇ ਦਾ ਕੀਤਾ ਸਵਾਗਤ

Thursday, Mar 06, 2025 - 09:29 PM (IST)

ਮਹਾਰਾਸ਼ਟਰ ''ਚ ਆਨੰਦ ਕਾਰਜ ਮੈਰਿਜ ਐਕਟ ਲਾਗੂ, ਮਨਜਿੰਦਰ ਸਿਰਸਾ ਨੇ ਫੈਸਲੇ ਦਾ ਕੀਤਾ ਸਵਾਗਤ

ਮੁੰਬਈ: ਮਹਾਰਾਸ਼ਟਰ ਸਰਕਾਰ ਨੇ ਸਿੱਖ ਭਾਈਚਾਰੇ ਦੇ ਆਨੰਦ ਕਾਰਜ ਵਿਆਹ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਸੂਬੇ ਭਰ ਵਿੱਚ ਆਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਫੈਸਲੇ ਦਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਵਾਗਤ ਕੀਤਾ ਗਿਆ ਹੈ।

'ਕਰ ਦਿਓ ਆਤਮ ਸਮਰਪਣ ਜਾਂ..' ਕੈਬਨਿਟ ਮੰਤਰੀ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ

ਇਸ ਦੌਰਾਨ ਸਿਰਸਾ ਨੇ ਐਕਸ ਉੱਤੇ ਆਪਣੀ ਪੋਸਟ ਵਿਚ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਮੋਦੀ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਮਹਾਰਾਸ਼ਟਰ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਧੰਨਵਾਦ। ਇਹ ਮਹੱਤਵਪੂਰਨ ਕਦਮ ਸਿੱਖ ਪਰੰਪਰਾਵਾਂ ਦਾ ਸਨਮਾਨ ਕਰਦਾ ਹੈ ਅਤੇ ਸਾਡੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ​​ਕਰਦਾ ਹੈ। ਸਿੱਖ ਭਾਈਚਾਰੇ ਲਈ ਮਾਣ ਵਾਲਾ ਪਲ! ਤੁਹਾਡੀ ਅਗਵਾਈ ਹਰ ਭਾਈਚਾਰੇ ਨੂੰ ਸਸ਼ਕਤ ਅਤੇ ਉੱਚਾ ਚੁੱਕਣਾ ਜਾਰੀ ਰੱਖਦੀ ਹੈ, ਸਾਰੇ ਧਰਮਾਂ ਲਈ ਸਮਾਵੇਸ਼ ਅਤੇ ਸਤਿਕਾਰ ਨੂੰ ਉਤਸ਼ਾਹਿਤ ਕਰਦੀ ਹੈ। ਅਸੀਂ ਸਿੱਖ ਵਿਰਾਸਤ ਦੀ ਇਸ ਮਾਨਤਾ ਦੀ ਦਿਲੋਂ ਕਦਰ ਕਰਦੇ ਹਾਂ।

ਮਹਾਰਾਸ਼ਟਰ ਸਰਕਾਰ ਦੇ ਘੱਟ ਗਿਣਤੀ ਵਿਕਾਸ ਵਿਭਾਗ ਨੇ ਰਾਜ ਦੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਨੂੰ ਐਕਟ ਨੂੰ ਲਾਗੂ ਕਰਨ ਸੰਬੰਧੀ ਅਧਿਕਾਰਤ ਨਿਰਦੇਸ਼ ਜਾਰੀ ਕੀਤੇ ਹਨ। ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ 11 ਮੈਂਬਰੀ ਸਿੱਖ ਤਾਲਮੇਲ ਕਮੇਟੀ ਨੇ 6 ਫਰਵਰੀ, 2025 ਨੂੰ ਘੱਟ ਗਿਣਤੀ ਵਿਕਾਸ ਵਿਭਾਗ ਦੇ ਸਕੱਤਰ ਰੁਚੇਸ਼ ਜੈਵੰਸ਼ੀ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ। ਅਕੈਡਮੀ ਦੇ ਕਾਰਜਕਾਰੀ ਚੇਅਰਮੈਨ ਬਾਲ ਮਲਕੀਤ ਸਿੰਘ ਅਤੇ ਤਾਲਮੇਲ ਕਮੇਟੀ ਦੇ ਕਨਵੀਨਰ ਜਸਪਾਲ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਪ੍ਰਾਪਤੀ ਹੈ।

 


author

Baljit Singh

Content Editor

Related News