ਪੰਜਾਬ ਦੀ ਜਨਤਾ ਤੋਂ ਮੁਆਫੀ ਮੰਗਣ ਮੋਦੀ : ਸ਼ਰਮਾ (ਵੀਡੀਓ)
Monday, Jan 23, 2017 - 08:18 PM (IST)
ਕਪੂਰਥਲਾ : ਰਾਜ ਸਭਾ ਵਿਚ ਵਿਰੋਧੀ ਧਿਰ ਕਾਂਗਰਸ ਦੇ ਉਪ ਆਗੂ ਆਨੰਦ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਅਤੇ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਕਪੂਰਥਲਾ ਵਿਖੇ ਪ੍ਰਚਾਰ ਕਰ ਰਹੇ ਆਨੰਦ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਵਿਚ ਪ੍ਰਚਾਰ ਕਰਨ ਤੋਂ ਪਹਿਲਾਂ ਮੋਦੀ ਨੂੰ ਆਪਣੀ ਗਲਤ ਨੀਤੀਆਂ ਲਈ ਇਥੋਂ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਸ਼ਰਮਾ ਨੇ ਕਪੂਰਥਲਾ ਪੁੱਜ ਕੇ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਕੇ ਕਾਂਗਰਸ ਲਈ ਵੋਟ ਮੰਗੇ ਹਨ। ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਦੇ ਮੂਡ ਵਿਚ ਹੈ।
