ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ''ਚ ਪਹੁੰਚੇ ਡੇਰਾ ਬਿਆਸ ਮੁਖੀ, ਸਾਹਮਣੇ ਆਈਆਂ ਤਸਵੀਰਾਂ
Tuesday, Sep 23, 2025 - 03:52 PM (IST)

ਸ੍ਰੀ ਅਨੰਦਪੁਰ ਸਾਹਿਬ : ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਜਾਣਕਾਰੀ ਮੁਤਾਬਕ ਡੇਰਾ ਮੁਖੀ ਰਾਧਾ ਸੁਆਮੀ ਡੇਰਾ ਭਨਾਮ, ਡੇਰਾ ਦੜੋਲੀ ਤੇ ਡੇਰਾ ਅਗੰਮਪੁਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੂੰ ਦਰਸ਼ਨ ਵੀ ਦਿੱਤੇ। ਇਸ ਉਪਰੰਤ ਉਨ੍ਹਾਂ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਹੜ੍ਹ ਪ੍ਰਭਾਵਤ ਇਲਾਕਿਆਂ ਲਈ ਡੇਰੇ ਵੱਲੋਂ ਹਰ ਸੰਭਵ ਮਦਦ ਵੀ ਭੇਜੀ ਗਈ ਸੀ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ
ਇਸ ਉਪਰੰਤ ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਵਾਸ ਸਥਾਨ ਗੰਭੀਰਪੁਰ ਵਿਖੇ ਕੁਝ ਸਮੇਂ ਲਈ ਰੁਕੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਵੱਲੋਂ ਪੰਜਾਬ ਦੇ ਵੱਖ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ ਸੀ। ਜਿਸ ਵਿਚ ਉਹ ਫਿਰੋਜ਼ਪੁਰ, ਜਲੰਧਰ, ਅੰਮ੍ਰਿਤਸਰ, ਫਾਜ਼ਿਲਕਾ ਅਤੇ ਗੁਰਦਾਸਪੁਰ ਦੇ ਪ੍ਰਭਾਵਤ ਇਲਾਕਿਆਂ ਵਿਚ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਡੇਰੇ ਦੀ ਸੰਗਤ ਨੂੰ ਹੜ੍ਹ ਪ੍ਰਭਾਵਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e