ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਟਾਂਡਾ ਜ਼ਿਲ੍ਹਾ ਪੁਲਸ ਨੇ ਵੱਖ ਇਲਾਕਿਆਂ ਦੀ ਕੀਤੀ ਚੈਕਿੰਗ

Friday, Jan 22, 2021 - 02:31 PM (IST)

ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਟਾਂਡਾ ਜ਼ਿਲ੍ਹਾ ਪੁਲਸ ਨੇ ਵੱਖ ਇਲਾਕਿਆਂ ਦੀ ਕੀਤੀ ਚੈਕਿੰਗ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਦੀ ਵਿਸ਼ੇਸ਼ ਟੀਮ ਨੇ ਅੱਜ ਟਾਂਡਾ ਦੇ ਵੱਖ-ਵੱਖ ਇਲਾਕਿਆਂ ਦੀ ਚੈੱਕਿੰਗ ਕੀਤੀ | ਜ਼ਿਲ੍ਹਾ ਪੁਲਸ ਮੁਖੀ ਨਵਜੋਤ ਸਿੰਘ ਮਾਹਲ ਅਤੇ ਡੀ.ਐੱਸ.ਪੀ. ਟਾਂਡਾ ਦਲਜੀਤ ਸਿੰਘ ਖੱਖ  ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ’ਚ ਐਂਟੀ ਸਾਬੋਤਾਜ ਟੀਮ ਨੇ ਖੋਜੀ ਕੁੱਤੇ, ਮੈਟਲ ਡਿਟੈਕਟਰ ਅਤੇ ਹੋਰ ਉਪਕਰਨਾਂ ਦੀ ਮਦਦ ਨਾਲ ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਹੋਰ ਸਾਂਝੇ ਭੀੜ ਭੜੱਕੇ ਵਾਲੇ ਸਥਾਨਾਂ ਦੀ ਅਤੇ ਵਾਹਨਾਂ ਦੀ ਚੈੱਕਿੰਗ ਕੀਤੀ |

ਇਹ ਵੀ ਪੜ੍ਹੋ : ਕਿਸਾਨੀ ਘੋਲ ’ਚ ਡਟੇ ਬਜ਼ੁਰਗ, ਕਿਹਾ ਕਾਨੂੰਨ ਰੱਦ ਕਰਵਾਏ ਬਿਨਾਂ ਘਰ ਨਹੀਂ ਜਾਵਾਂਗੇ

PunjabKesariਇਸ ਮੌਕੇ ਥਾਣਾ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਚੈੱਕਿੰਗ ਕਰਦੇ ਹੋਏ ਸੁਰੱਖਿਆ ਪ੍ਰਬੰਧਕਾਂ ਨੂੰ ਪੁਖ਼ਤਾ ਅਤੇ ਯਕੀਨੀ ਬਣਾਇਆ ਜਾ ਰਿਹਾ ਹੈ | ਪੁਲਸ ਕਿਸੇ ਵੀ ਅਣਸੁਖਾਵੀ ਘਟਨਾ ਨਾ ਹੋਣ ਦੇਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਦਿਨ ਰਾਤ ਗਸ਼ਤ ਵੀ ਵਧਾਈ ਗਈ ਹੈ | 

PunjabKesari

ਇਹ ਵੀ ਪੜ੍ਹੋ : ਸੰਸਦ ਮੈਂਬਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਣ ਦਾ ਪਾਠ, ਚੁੱਕਿਆ ਕਿਸਾਨਾਂ ਦਾ ਮੁੱਦਾ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

Anuradha

Content Editor

Related News