ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਈ ਕਾਰਵਾਈ

Thursday, Jan 30, 2025 - 02:04 PM (IST)

ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਈ ਕਾਰਵਾਈ

ਮੋਗਾ (ਗੋਪੀ ਰਾਊਕੇ) : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਅਤੇ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਫਤਹਿਗੜ੍ਹ ਕੋਰੋਟਾਣਾ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧਰਮਕੋਟ, ਸਰਕਾਰੀ ਪ੍ਰਾਇਮਰੀ ਸਕੂਲ, ਅਗਵਾੜ ਕਾਲੂ ਕੇ ਅਤੇ ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ, ਫਤਹਿਗੜ੍ਹ ਕੋਰੋਟਾਣਾ, ਧਰਮਕੋਟ, ਅਗਵਾੜ ਕਾਲੂ ਕੇ ਦਾ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਆ ਰਹੇ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਵਿਭਾਗ ਨੇ ਲੈ ਲਿਆ ਵੱਡਾ ਫ਼ੈਸਲਾ

ਉਕਤ ਸਰਕਾਰੀ ਸਕੂਲਾਂ ਵਿਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ, ਇਸ ਦੌਰਾਨ ਮਿਡ ਡੇ ਮੀਲ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਇਨ੍ਹਾਂ ਸਕੂਲਾਂ ਵਿਚ ਮਿਡ ਡੇ ਮੀਲ ਦਾ ਪ੍ਰਬੰਧ ਠੀਕ ਪਾਇਆ ਗਿਆ, ਪਰੰਤੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧਰਮਕੋਟ ਵਿਖੇ ਕੜਾਹ ਨਹੀਂ ਬਣਾਇਆ ਗਿਆ ਸੀ ਅਤੇ ਅਗਵਾੜ ਕਾਲੂ ਕੇ ਦੇ ਸਕੂਲ ਵਿਖੇ ਕੜਾਹ ਡਾਲਡਾ ਘੀ ਨਾਲ ਬਣਾਇਆ ਗਿਆ ਸੀ ਜੋ ਕਿ ਸਰਕਾਰੀ ਹਦਾਇਤਾ ਦੀ ਉਲੰਘਣਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਪਿਛਲੇ ਦੋ ਸਾਲਾਂ ਤੋਂ ਵੱਡੀਆਂ ਵਾਰਦਾਤਾਂ ਕਰਨ ਵਾਲਾ ਗੈਂਗ ਫੜਿਆ ਗਿਆ

ਇਸ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਬੰਧਤ ਸਕੂਲ ਮੁਖੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਬਣਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੀ ਗਲਤੀ ਨਾ ਕੀਤੇ ਜਾਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਉਪਰੰਤ ਆਂਗਣਵਾੜੀ ਸੈਂਟਰਾਂ ਦੀ ਚੈਕਿੰਗ ਕੀਤੀ ਗਈ। ਸੈਂਟਰਾਂ ਵਿਖੇ ਲਾਭਪਾਤਰੀਆਂ ਸਬੰਧੀ ਅਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲਾ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਚੈਕਿੰਗ ਦੌਰਾਨ ਫਤਹਿਗੜ੍ਹ ਕੋਰੋਟਾਣਾ ਦੇ ਸੈਂਟਰ ਦਾ ਪ੍ਰਬੰਧ ਠੀਕ ਪਾਇਆ ਗਿਆ ਪ੍ਰੰਤੂ ਆਂਗਣਵਾੜੀ ਸੈਂਟਰ ਧਰਮਕੋਟ ਵਿਖੇ ਚੱਲ ਰਹੇ ਚਾਰ ਸੈਂਟਰਾਂ ਵਿਚੋਂ 1 ਸੈਂਟਰ ਦੀ ਵਰਕਰ ਛੁੱਟੀ 'ਤੇ ਸੀ ਅਤੇ ਬਾਕੀ ਦੇ ਸੈਂਟਰਾਂ ਦੇ ਵਰਕਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਸੀ ਅਤੇ ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਸਾਮਾਨ ਵੀ ਆਪਣੇ ਘਰ ਵਿਖੇ ਹੀ ਸਟੋਰ ਕੀਤਾ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਹੋ ਗਈ ਸਖ਼ਤੀ, ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ

ਆਂਗਣਵਾੜੀ ਸੈਂਟਰ ਅਗਵਾੜ ਕਾਲੂ ਕੇ ਦੇ ਨਿਰੀਖਣ ਦੌਰਾਨ ਵੀ ਇਹ ਪਾਇਆ ਗਿਆ ਕਿ ਸਟਾਫ ਵਲੋਂ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਸਾਮਾਨ ਨੂੰ ਆਪਣੇ ਘਰ ਹੀ ਸਟੋਰ ਕੀਤਾ ਗਿਆ ਸੀ, ਜਿਸਦੇ ਸਬੰਧ ਵਿਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਬਣਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ। ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕਿ ਉਹ ਨੈਸ਼ਨਲ ਫੂਡ ਸਕਿਓਰਿਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੋਲ ਵੀ ਦਰਜ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ਵਿਚ ਰੈੱਡ ਅਲਰਟ, ਪੁਲਸ ਨੇ ਪੂਰੇ ਸ਼ਹਿਰ 'ਚ ਲਗਾਏ ਨਾਕੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News