ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਐਲਾਨ

Saturday, Mar 15, 2025 - 03:23 PM (IST)

ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿਚ 1000 ਅਤਿ-ਆਧੁਨਿਕ ਆਂਗਣਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿਚ ਬਣਾਏ ਜਾ ਰਹੇ 1000 ਆਂਗਣਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਣਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਣਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਵਿਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਂਗਣਵਾੜੀ ਸੈਂਟਰਾਂ ਦਾ ਸਮੇਂ ਸਿਰ ਨਿਰਮਾਣ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਇਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਕਮੇਟੀ  ਨਿਯਮਤ ਤੌਰ 'ਤੇ ਇਨ੍ਹਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੀ ਹੈ। ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿਚ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ ਦੇਣ, ਨਵੇਂ ਹੁਕਮ ਹੋਏ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News