ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
Wednesday, Apr 22, 2026 - 02:56 PM (IST)
ਮਲੋਟ (ਵੈੱਬ ਡੈਸਕ)- ਪੰਜਾਬ ਵਿਚ ਦਿਨ-ਦਿਹਾੜੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਲੋਟ ਵਿਖੇ ਆਂਗਣਵਾੜੀ ਹੈਲਪਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਉਕਤ ਵਾਰਦਾਤ ਫਤਿਹਪੁਰ ਮਣੀਆਂਵਾਲਾ ਵਿਚ ਆਂਗਣਵਾੜੀ ਸੈਂਟਰ ਵਿਚ ਵਾਪਰੀ, ਜਿੱਥੇ ਦਿਨ-ਦਿਹਾੜੇ ਸ਼ਰੇਆਮ ਆਂਗਣਵਾੜੀ ਹੈਲਪਰ ਦਾ ਕਤਲ ਕੀਤਾ ਗਿਆ। ਕਤਲ ਕਰਨ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਰਮਨਦੀਪ ਕੌਰ (30) ਸਾਲਾ ਵਜੋਂ ਹੋਈ ਹੈ। ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ

ਜਾਣਕਾਰੀ ਦਿੰਦੇ ਹੋਏ ਹਰਬੰਸ ਸਿੰਘ ਡੀ. ਐੱਸ. ਪੀ. ਲੰਬੀ ਨੇ ਦੱਸਿਆ ਕਿ ਰਮਨਦੀਪ ਕੌਰ (30) ਪਤਨੀ ਬੂਟਾ ਸਿੰਘ ਵਾਸੀ ਫਤਿਹਪੁਰ ਮਨੀਆਂਵਾਲਾ ਸਵੇਰੇ ਆਂਗਣਵਾੜੀ ਸੈਂਟਰ 'ਚ ਸਫ਼ਾਈ ਕਰ ਰਹੀ ਸੀ। ਇਸੇ ਦੌਰਾਨ ਇਕ ਵਿਅਕਤੀ ਆਇਆ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ। ਡੀ. ਐੱਸ. ਪੀ. ਲੰਬੀ ਨੇ ਕਿਹਾ ਕਿ ਪੁਲਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
