ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

Friday, May 30, 2025 - 01:20 PM (IST)

ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

ਚੰਡੀਗੜ੍ਹ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਯਤਨਾਂ ਸਦਕਾ ਆਂਗਣਵਾੜੀ ਸੈਂਟਰਾਂ ਵਿਚ ਵੀ ਹੁਣ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਗਰਮੀ ਤੇ ਸਰਦੀ ਦੀਆਂ ਛੁੱਟੀਆਂ ਹੋਇਆ ਕਰਨਗੀਆਂ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਜਾਰੀ ਇਕ ਪੱਤਰ ਵਿੱਚ ਇਹ ਅੰਕਿਤ ਕੀਤਾ ਗਿਆ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਯੂਨੀਅਨ ਦਾ ਵਫ਼ਦ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਨੂੰ ਮਿਲਿਆ ਸੀ ਅਤੇ ਮੰਗ ਕੀਤੀ ਸੀ ਕਿ ਆਂਗਣਵਾੜੀ ਸੈਂਟਰਾਂ ਵਿੱਚ ਵੀ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਛੁੱਟੀਆਂ ਕੀਤੀਆਂ ਜਾਣ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ

ਹੁਣ ਪੰਜਾਬ ਵਿੱਚ ਚੱਲ ਰਹੇ ਲਗਪਗ 27 ਹਜ਼ਾਰ ਆਂਗਣਵਾੜੀ ਸੈਂਟਰਾਂ ਵਿੱਚ 2 ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਪਹਿਲਾਂ ਵਾਂਗ ਆਨਲਾਈਨ ਕੰਮ ਕਰਦੀਆਂ ਰਹਿਣਗੀਆਂ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਇਨ੍ਹਾਂ ਵੱਡੇ ਆਗੂਆਂ 'ਤੇ ਕਾਰਵਾਈ ਦੀ ਤਿਆਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News