ਆਂਗਣਵਾੜੀ ਸੈਂਟਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ
Thursday, Sep 12, 2024 - 06:33 PM (IST)
ਫਾਜ਼ਿਲਕਾ (ਨਾਗਪਾਲ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ’ਚ ਡਾ. ਐਰਿਕ ਕਾਰਜਕਾਰੀ ਸਿਵਲ ਸਰਜਨ ਦੀ ਅਗਵਾਈ ਹੇਠ ਰਾਸ਼ਟਰੀਆ ਬਾਲ ਸਵਸਥ ਪ੍ਰੋਗਰਾਮ ਅਧੀਨ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ’ਚ ਪੜ੍ਹਦੇ ਬੱਚਿਆਂ ਦਾ 31 ਬੀਮਾਰੀਆਂ ਦਾ ਇਲਾਜ ਮੁਫਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਰਿਕ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ’ਚ ਇਹ ਸਕੀਮ ਸੜਲਤਾ ਪੂਰਵਕ ਚੱਲ ਰਹੀ ਹੈ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ
ਉਨ੍ਹਾਂ ਦੱਸਿਆ ਕਿ ਆਰ. ਬੀ. ਐੱਸ. ਕੇ. ਸਕੀਮ ਦਾ ਮੁੱਖ ਮਕਸਦ ਸਕੂਲ ਅਤੇ ਆਂਗਣਵਾੜੀ ਦੇ ਬੱਚਿਆਂ ਦੀਆਂ ਬੀਮਾਰੀਆਂ ਦੀ ਜਲਦੀ ਪਹਿਚਾਣ ਕਰ ਕੇ ਜਲਦੀ ਇਲਾਜ ਕਰਵਾਉਣਾ ਹੈ। ਆਰ. ਬੀ. ਐੱਸ. ਅਧੀਨ 9 ਮੋਬਾਈਲ ਟੀਮਾਂ ਹਨ, ਜਿੰਨ੍ਹਾਂ ਵੱਲੋਂ ਸਾਲ ’ਚ ਇਕ ਵਾਰ ਸਕੂਲਾਂ ਅਤੇ ਦੋ ਵਾਰ ਆਂਗਣਵਾੜੀ ਸੈਂਟਰ ਵਿਖੇ ਬੱਚਿਆਂ ਹੈਲਥ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਵੱਲੋਂ ਵੱਖ-ਵੱਖ ਮੌਸਮੀ ਬਿਮਾਰੀਆਂ ਸਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ। ਉਥੇ ਪ੍ਰਾਇਮਰੀ ਹੈਲਥ ਸੈਂਟਰਾਂ, ਕਮਿਊਨਟੀ ਹੈਲਥ ਸੈਂਟਰਾਂ, ਆਂਗਣਵਾੜੀ ਸੈਂਟਰਾਂ, ਸਰਕਾਰੀ ਸਕੂਲਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਬੱਚਿਆਂ ਦਾ ਮੁਫਤ ਚੈੱਕਅਪ ਅਤੇ ਇਲਾਜ ਕੀਤਾ ਜਾਂਦਾ ਹੈ ਅਤੇ ਵੱਡੀਆਂ ਸਿਹਤ ਸੰਸਥਾਵਾਂ ’ਚ ਰੈਫਰ ਕਰਕੇ ਇਲਾਜ ਵੀ ਮੁਫਤ ਕਰਵਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਵਾਲਿਓ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗੀ ਕਣਕ ਮਿਲਣੀ
ਫਾਜ਼ਿਲਕਾ ਜ਼ਿਲ੍ਹੇ ’ਚ ਸਕੀਮ ਅਧੀਨ ਇਸ ਸਾਲ 2023-24 ਦੌਰਾਨ 1,10,412 ਸਕੂਲੀ ਬੱਚਿਆਂ ਅਤੇ 72,063 ਆਂਗਣਵਾੜੀ ਬੱਚਿਆਂ ਦਾ ਚੈੱਕਅਪ ਕੀਤਾ ਗਿਆ। ਜਿਨ੍ਹਆਂ ’ਚੋਂ 2018 ਜ਼ਿਲ੍ਹੇ ਦੀਆ ਵੱਖ-ਵੱਖ ਸੰਸਥਾਵਾਂ ਵਿਖੇ ਰੈਫਰ ਕੀਤੇ ਗਏ। ਇਸ ਦੌਰਾਨ 1478 ਬੱਚਿਆਂ ਨੇ ਸਕੀਮ ਤਹਿਤ ਮੁਫਤ ਇਲਾਜ ਦਾ ਲਾਭ ਲਿਆ। ਇਸ ਦੇ ਨਾਲ-ਨਾਲ 44 ਬੱਚੇ ਗੰਭੀਰ ਬੀਮਾਰੀਆਂ ਨਾਲ ਪੀੜਤ, ਜਿਸ ’ਚ ਦਿਲ ਦੇ ਰੋਗ, ਕੱਟੇ ਫੱਟੇ ਤਾਲੂ ਨਿਊਰੋ ਟਿਊਬ ਡਿਫੈਕਟ ਆਦਿ ਬੀਮਾਰੀਆਂ ਨਾਲ ਪੀੜਤ ਬੱਚਿਆਂ ਨੂੰ ਮੁਫਤ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਅਤੇ ਸਟੇਟ ਪੱਧਰ ’ਤੇ ਰੈਫਰ ਕਰ ਕੇ ਮੁਫਤ ਇਲਾਜ ਕਰਵਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਆਇਆ ਭੂਚਾਲ, ਘਰਾਂ 'ਚੋਂ ਬਾਹਰ ਨਿਕਲੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8