ਆਂਗਣਵਾੜੀ ਸੈਂਟਰਾਂ ’ਚ ਵੀ 16 ਜੁਲਾਈ ਤੱਕ ਛੁੱਟੀਆਂ ਦਾ ਹੋਇਆ ਐਲਾਨ

Friday, Jul 14, 2023 - 12:18 AM (IST)

ਆਂਗਣਵਾੜੀ ਸੈਂਟਰਾਂ ’ਚ ਵੀ 16 ਜੁਲਾਈ ਤੱਕ ਛੁੱਟੀਆਂ ਦਾ ਹੋਇਆ ਐਲਾਨ

ਚੰਡੀਗੜ੍ਹ (ਸ਼ਰਮਾ)–ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਹੜ੍ਹਾਂ ਕਾਰਣ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ’ਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰ ਪਹਿਲਾਂ 14 ਜੁਲਾਈ, 2023 ਨੂੰ ਖੋਲ੍ਹੇ ਜਾਣੇ ਸਨ, ਜੋ ਮੌਜੂਦਾ ਹਾਲਾਤ ਨੂੰ ਦੇਖਦਿਆਂ 16 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਨਕਾਬਪੋਸ਼ ਲੁਟੇਰਿਆਂ ਵੱਲੋਂ ਲੱਖਾਂ ਰੁਪਏ ਲੁੱਟਣ ਦਾ ਦੁਕਾਨਦਾਰ ਨੇ ਕੀਤਾ ਸੀ ਡਰਾਮਾ, ਜਾਂਚ ’ਚ ਸੱਚਾਈ ਆਈ ਸਾਹਮਣੇ

ਉਨ੍ਹਾਂ ਦੱਸਿਆ ਕਿ ਇਨ੍ਹਾਂ ਛੁੱਟੀਆਂ ’ਚ ਵਾਧਾ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਓ. ਪੀ. ਸੋਨੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਹੋਏ ਪੇਸ਼


author

Manoj

Content Editor

Related News