ਹੁਣ ਆਂਗਨਵਾੜੀ ਮੁਲਾਜ਼ਮ ਵੀ ਕਰਨਗੇ ਵਿੱਤ ਮੰਤਰੀ ਤੇ ਉਨ੍ਹਾਂ ਦੀ ਪਤਨੀ ਵੀਨੂੰ ਬਾਦਲ ਦਾ ਘਿਰਾਓ

02/15/2018 5:07:56 PM

ਬਠਿੰਡਾ (ਪਰਮਿੰਦਰ) — ਥਰਮਲ ਪਲਾਂਟ ਦੇ ਮੁਲਾਜ਼ਮਾਂ ਤੋਂ ਬਾਅਦ ਹੁਣ ਆਂਗਨਵਾੜੀ ਮੁਲਾਜ਼ਮਾਂ ਨੇ ਵੀ ਵਿੱਤ ਮੰਤਰੀ ਤੇ ਉਨ੍ਹਾਂ ਦੀ ਪਤਨੀ ਵੀਨੂੰ ਬਾਦਲ ਦੇ ਸਮਾਗਮ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ। ਵਿੱਤ ਮੰਤਰੀ ਦਫਤਰ ਦੇ ਬਾਹਰ 18 ਦਿਨਾਂ ਤੋਂ ਧਰਨੇ 'ਤੇ ਬੈਠੇ ਆਂਗਨਵਾੜੀ ਮੁਲਾਜ਼ਮਾਂ ਦੀ ਸਰਕਾਰ ਨੇ ਕੋਈ ਸਾਰ ਨਹੀਂ ਲਈ, ਜਿਸ ਕਾਰਨ ਹੁਣ ਮੁਲਾਜ਼ਮਾਂ ਨੇ ਸੰਘਰਸ਼ ਨੂੰ ਤੇਜ ਕਰਨ ਦਾ ਫੈਸਲਾ ਕਰ ਲਿਆ ਹੈ। ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨਿਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀ ਮੰਗਾਂ 'ਤੇ ਧਿਆਨ ਨਾ ਦਿੱਤਾ ਤਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਵੀਨੂੰ ਬਾਦਲ ਦੀ ਬਠਿੰਡਾ ਆਮਦ 'ਤੇ ਉਨ੍ਹਾਂ ਦੇ ਸਮਾਗਮਾਂ ਦਾ ਵਿਰੋਧ ਕੀਤਾ ਜਾਵੇਗਾ। 


Related News