ਆਂਗਣਵਾੜੀ ਮੁਲਾਜ਼ਮਾਂ ਨੇ ਕਿਹਾ ਸਾਡੇ ਨਾਲ ਹੋ ਰਿਹੈ ਮਤਰੇਈ ਮਾਂ ਵਰਗਾ ਸਲੂਕ
Friday, Jun 01, 2018 - 01:30 AM (IST)

ਹੁਸ਼ਿਆਰਪੁਰ, (ਘੁੰਮਣ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪ੍ਰਦੇਸ਼ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ 'ਚ ਮੰਗਾਂ ਸਬੰਧੀ ਸਰਕਾਰ ਖਿਲਾਫ਼ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਾਡੇ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ ਤੇ ਸਾਡੀਆਂ ਜਾਇਜ਼ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਜਾਇਜ਼ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰਧਾਨ ਸ਼ਿੰਦਰਪਾਲ ਕੌਰ, ਜਸਵੀਰ ਕੌਰ, ਹਰਵਿੰਦਰ ਕੌਰ, ਕੁਲਦੀਪ ਕੌਰ, ਮਨਜੀਤ ਕੌਰ, ਬਿਕਰਮ ਕੌਰ ਆਦਿ ਹਾਜ਼ਰ ਸਨ।