ਆਂਗਣਵਾੜੀ ਯੂਨੀਅਨ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

Friday, Feb 23, 2018 - 07:06 AM (IST)

ਆਂਗਣਵਾੜੀ ਯੂਨੀਅਨ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਚੋਹਲਾ ਸਾਹਿਬ,   (ਨਈਅਰ)-  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਅੱਜ ਬਲਾਕ ਪ੍ਰਧਾਨ ਜਤਿੰਦਰ ਕੌਰ ਭੈੱਲ ਦੀ ਅਗਵਾਈ ਹੇਠ ਬਲਾਕ ਚੋਹਲਾ ਸਾਹਿਬ ਅਧੀਨ ਆਉਂਦੇ ਸਰਕਲ ਚੋਹਲਾ ਸਾਹਿਬ, ਜਾਮਾਰਾਏ ਤੇ ਸਰਹਾਲੀ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਨ ਤੋਂ ਬਾਅਦ ਪੁਤਲਾ ਫੂਕਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਜਤਿੰਦਰ ਕੌਰ ਨੇ ਕਿਹਾ ਕਿ 19 ਫਰਵਰੀ ਨੂੰ ਯੂਨੀਅਨ ਦੀ ਕੌਮੀ ਪ੍ਰਧਾਨ ਸੰਮਤੀ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਣ ਲਈ ਪਿੰਡ ਲੰਬੀ ਵਿਖੇ ਜਾ ਰਹੀਆਂ ਵਰਕਰਾਂ ਤੇ ਹੈਲਪਰਾਂ ਨਾਲ ਪੰਜਾਬ ਪੁਲਸ ਨੇ ਧੱਕਾ-ਮੁੱਕੀ ਕਰਦੇ ਹੋਏ ਬਦਸਲੂਕੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਲਖਵਿੰਦਰ ਕੌਰ ਸਰਕਲ ਪ੍ਰਧਾਨ ਸਰਹਾਲੀ, ਪਰਮਜੀਤ ਕੌਰ ਸਰਕਲ ਪ੍ਰਧਾਨ ਚੋਹਲਾ ਸਾਹਿਬ, ਰਾਜਬੀਰ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ, ਜਸਵੰਤ ਕੌਰ, ਰੂਪ ਰਾਣੀ, ਕੰਵਲਜੀਤ ਕੌਰ, ਹਰਭਜਨ ਕੌਰ, ਦਵਿੰਦਰ ਕੌਰ, ਸੁਰਿੰਦਰ ਕੌਰ, ਗੁਰਬੀਰ ਕੌਰ ਤੇ ਬਲਜੀਤ ਕੌਰ ਆਦਿ ਸ਼ਾਮਲ ਸਨ।


Related News