ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Monday, Aug 29, 2022 - 07:12 PM (IST)

ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਚੋਗਾਵਾਂ (ਹਰਜੀਤ) - ਚੋਗਾਵਾਂ ਦੇ ਲੋਪੋਕੇ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦੀ ਪਛਾਣ ਬੀਬੀ ਪਰਮਜੀਤ ਕੌਰ ਵਜੋਂ ਹੋਈ ਹੈ। ਕਤਲ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਸਿਗਰਟਨੋਸ਼ੀ ਕਰਨੋਂ ਮਨ੍ਹਾ ਕਰਨ ’ਤੇ ਅੰਮ੍ਰਿਤਧਾਰੀ ਸਿੱਖ ਦਾ ਤੇਜ਼ਧਾਰ ਹਥਿਆਰਾਂ ਨਾਲ ਕੱਟਿਆ ਕੰਨ!

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਬੇਟੇ ਕੁਲਦੀਪ ਸਿੰਘ ਨੇ ਦੱਸਿਆ ਬੀਤੀ ਸ਼ਾਮ 7.30 ਵਜੇ ਦੇ ਕਰੀਬ ਉਸ ਦੀ ਮਾਂ ਘਰ ਵਿਚ ਇਕੱਲੀ ਸੀ। ਉਸੇ ਸਮੇਂ ਅਣਪਛਾਤੇ ਵਿਆਕਤੀਆਂ ਨੇ ਘਰ ਆ ਕੇ ਉਸ ਦੀ ਮਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੁੜੀ ਵਲੋਂ ਨ੍ਰਿਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News