ਆਂਗਣਵਾੜੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਨਿਵਾਸ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

Thursday, Apr 15, 2021 - 10:27 AM (IST)

ਆਂਗਣਵਾੜੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਨਿਵਾਸ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਦੀਨਾਨਗਰ (ਕਪੂਰ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌਰ ਖੰਨਾ ਦੀ ਪ੍ਰਧਾਨਗੀ ਹੇਠ ਮੰਗਾਂ ਦੀ ਪੂਰਤੀ ਲਈ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਨਿਵਾਸ ਅੱਗੇ ਬਹਿਰਾਮਪੁਰ ਰੋਡ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਇਸ ਮੌਕੇ ਆਲ ਇੰਡੀਆ ਫੈੱਡਰੇਸ਼ਨ ਆਫ ਆਂਗਣਵਾੜੀ ਵਰਕਰ, ਹੈਲਪਰ ਦੇ ਰਾਸ਼ਟਰੀ ਜਨਰਲ ਸਕੱਤਰ ਏ. ਆਰ. ਸੰਧੂ ਅਤੇ ਪ੍ਰਧਾਨ ਊਸਾ ਰਾਣੀ ਨੇ ਕਿਹਾ ਕਿ 27 ਨਵੰਬਰ 2017 ਨੂੰ ਮੰਤਰੀ ਅਰੁਣਾ ਚੌਧਰੀ ਨੇ ਦੀਨਾਨਗਰ ਵਿਖੇ ਆਂਗਣਵਾੜੀ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਆਂਗਣਵਾੜੀ ਸੈਂਟਰਾਂ ਵਿਚ ਰਹਿਣਗੇ ਤੇ ਸਿੱਖਿਆ ਵਿਭਾਗ ਦੇ ਵਲੰਟੀਅਰ 1 ਘੰਟਾ ਪੜ੍ਹਾਉਣਗੇ। ਚਾਰ ਸਾਲ ਬੀਤ ਜਾਣ ’ਤੇ ਵੀ ਉਨ੍ਹਾਂ ਦਾ ਵਿਭਾਗ ਹੁਣ ਅਰੁਣਾ ਚੌਧਰੀ ਕੋਲ ਹੋਣ ’ਤੇ ਵੀ ਇਸ ਨੂੰ ਅਮਲ ’ਚ ਨਹੀਂ ਲਿਆਂਦਾ ਜਾ ਰਿਹਾ ਹੈ, ਜਿਸ ਕਾਰਨ ਵਰਕਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਉਨ੍ਹਾਂ ਕਿਹਾ ਕਿ ਇਕ ਪਾਸੇ ਕੈਪਟਨ ਸਰਕਾਰ ‘ਘਰ-ਘਰ ਨੌਕਰੀ’, ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ ਦੇ ਰਹੀ ਹੈ ਪਰ ਆਪਣੇ ਅਧਿਕਾਰ ਮੰਗਦੀਆਂ ਬੇਟੀਆਂ ’ਤੇ ਅੰਨ੍ਹਵਾਹ ਲਾਠੀਚਾਰਜ ਕਰ ਕੇ ਇਹ ਆਪਣਾ ਅਸਲੀ ਚਿਹਰਾ ਸਾਹਮਣੇ ਪੇਸ਼ ਕਰ ਰਹੇ ਹਨ।

ਪੜ੍ਹੋ ਇਹ ਵੀ ਖਬਰ ਦੁਖ਼ਦ ਖ਼ਬਰ : ਵਿਸਾਖੀ ’ਤੇ ਬਿਆਸ ਦਰਿਆ ’ਚ ਨਹਾਉਣ ਗਈਆਂ ਦੋ ਕੁੜੀਆਂ ਰੁੜ੍ਹੀਆਂ, ਇਕ ਦੀ ਮੌਤ, ਦੂਜੀ ਲਾਪਤਾ

ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਦੇ ਸਮਰਥਨ ’ਚ ਪੰਜਾਬ ਭਰ ਤੋਂ ਆਂਗਣਵਾੜੀ ਵਰਕਰ ਅਤੇ ਹੈਲਪਰ ਵੱਖ-ਵੱਖ ਦਿਨ ਇਥੇ ਧਰਨਾ ਦੇਣ ਪਹੁੰਚਣਗੀਆਂ। ਇਸ ਮੌਕੇ ਅੰਮ੍ਰਿਤਪਾਲ ਕੌਰ, ਗੁਰਦੀਪ ਕੌਰ, ਅਨੂਪ ਕੌਰ, ਕ੍ਰਿਸ਼ਨਾ ਕੁਮਾਰੀ, ਵਰਿੰਦਰ ਕੌਰ, ਗੁਰਬਖਸ਼ ਕੌਰ, ਸਰਬਜੀਤ ਕੌਰ, ਬਲਵਿੰਦਰ ਕੌਰ, ਲੀਲਾ ਦੇਵੀ, ਕਾਂਤਾ ਦੇਵੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਅਤੇ ਹੈਲਪਰ ਮੌਜੂਦ ਸਨ।

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ


author

rajwinder kaur

Content Editor

Related News