ਆਂਗਣਵਾੜੀ ਵਰਕਰਾਂ ਨੇ ਕਿਸਾਨਾਂ ਦੀ ਹਮਾਇਤ ’ਚ DC ਦਫ਼ਤਰ ਨੇੜੇ ਕੀਤਾ ਰੋਸ ਪ੍ਰਦਰਸ਼ਨ

Monday, Sep 27, 2021 - 05:33 PM (IST)

ਆਂਗਣਵਾੜੀ ਵਰਕਰਾਂ ਨੇ ਕਿਸਾਨਾਂ ਦੀ ਹਮਾਇਤ ’ਚ DC ਦਫ਼ਤਰ ਨੇੜੇ ਕੀਤਾ ਰੋਸ ਪ੍ਰਦਰਸ਼ਨ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕਿਸਾਨਾਂ ਦੀ ਹਮਾਇਤ ’ਤੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਮੁੱਖ ਸੜਕ ’ਤੇ ਰੋਸ ਪ੍ਰਦਰਸ਼ਨ ਕਰਕੇ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਜਿਹੜੇ ਕਾਨੂੰਨ ਇਸ ਸਰਕਾਰ ਨੇ ਪਾਸ ਕੀਤੇ ਹਨ, ਉਹ ਕਿਸਾਨਾਂ ਨੂੰ ਮਾਰਨ ਵਾਲੇ ਹਨ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਸ਼ੁਰੂ ਤੋਂ ਹੀ ਕਿਸਾਨ ਜਥੇਬੰਦੀਆਂ ਦਾ ਸਾਥ ਦੇ ਰਹੀ ਹੈ ਅਤੇ ਹਰ ਥਾਂ ਧਰਨਿਆਂ ਮੁਜ਼ਾਹਰਿਆਂ ਵਿੱਚ ਸ਼ਮੂਲੀਅਤ ਕਰਦੀ ਹੈ। ਪਿਛਲੇਂ ਇੱਕ ਸਾਲ ਤੋਂ ਲਗਾਤਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਜਥੇ ਦਿੱਲੀ ਧਰਨੇ ਵਿੱਚ ਜਾ ਰਹੇ ਹਨ। ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ, ਅੰਮ੍ਰਿਤਪਾਲ ਕੌਰ ਥਾਂਦੇਵਾਲਾ, ਸਰਬਜੀਤ ਕੌਰ ਕੌੜਿਆਂਵਾਲੀ, ਸੁਖਵਿੰਦਰ ਕੌਰ ਸੰਗੂਧੌਣ, ਮਲਕੀਤ ਕੌਰ ਸੰਗੂਧੌਣ, ਇੰਦਰਪਾਲ ਕੌਰ, ਮੀਨਾਕਸ਼ੀ, ਚਰਨਜੀਤ ਕੌਰ, ਰੁਪਿੰਦਰ ਕੌਰ, ਮੋਨਿਕਾ, ਪਰਮਜੀਤ ਕੌਰ ਤੇ ਹੋਰ ਆਗੂ ਹਾਜ਼ਰ ਸਨ ।

ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ


author

rajwinder kaur

Content Editor

Related News