ਆਂਗਣਵਾੜੀ ਵਰਕਰਾਂ ਲਈ ਅਹਿਮ ਖ਼ਬਰ, ਹੁਣ ਸਿੱਧਾ ਬੈਂਕ ਖਾਤਿਆਂ ’ਚ ਜਾਵੇਗਾ ਭੱਤਾ

Sunday, Dec 25, 2022 - 01:02 AM (IST)

ਆਂਗਣਵਾੜੀ ਵਰਕਰਾਂ ਲਈ ਅਹਿਮ ਖ਼ਬਰ, ਹੁਣ ਸਿੱਧਾ ਬੈਂਕ ਖਾਤਿਆਂ ’ਚ ਜਾਵੇਗਾ ਭੱਤਾ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵੱਖ-ਵੱਖ ਵਰਗਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਲਾਭਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਹ ਪ‍੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਕਮਿਊਨਿਟੀ ਬੇਸਡ ਈਵੈਂਟ ਸਕੀਮ’ ਅਧੀਨ ਪੰਜਾਬ ਦੀਆਂ  ਆਂਗਣਵਾੜੀ ਵਰਕਰਾਂ ਨੂੰ ਮਿਲਣ ਵਾਲਾ ਭੱਤਾ, ਜਿਹੜਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰਾਂ ਰਾਹੀਂ ਆਂਗਣਵਾੜੀ ਵਰਕਰਾਂ ਨੂੰ ਮਿਲਦਾ ਸੀ, ਨੂੰ ਕਈ ਵਾਰ ਆਂਗਣਵਾੜੀ ਵਰਕਰਾਂ ਤੱਕ ਪਹੁੰਚਾਉਣ ’ਚ ਦੇਰੀ ਹੋ ਜਾਂਦੀ ਸੀ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, SHO ਤੇ ASI ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਕੀਤਾ ਗਿਆ ਹੈ ਕਿ ਹੁਣ ਇਹ ਭੱਤਾ ਹੋਰ ਤੇਜ਼ੀ ਨਾਲ ਸਿੱਧੇ ਤੌਰ ’ਤੇ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ’ਚ ਭੇਜਿਆ ਜਾਵੇਗਾ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਂਗਣਵਾੜੀ ਯੂਨੀਅਨਾਂ ਦੀ ਵੀ ਇਹ ਮੁੱਖ ਮੰਗ ਸੀ, ਜਿਸ ’ਤੇ ਵਿਚਾਰ ਕਰਦਿਆਂ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਤੁਨਿਸ਼ਾ ਸ਼ਰਮਾ ਨੇ ਕੀਤੀ ਖ਼ੁਦਕੁਸ਼ੀ, ਟੀ. ਵੀ. ਸੀਰੀਅਲ ਦੇ ਸੈੱਟ ’ਤੇ ਲਿਆ ਫਾਹਾ

ਇਹ ਸਹਾਇਤਾ ਤਿੰਨ ਕਿਸ਼ਤਾਂ ’ਚ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਇਸ ਸਕੀਮ ਤਹਿਤ ਮਿਲਣ ਵਾਲੀ ਸਹਾਇਤਾ ਰਾਸ਼ੀ ਵੀ ਸਮਾਂਬੱਧ ਤਰੀਕੇ ਨਾਲ ਸਿੱਧੇ ਤੌਰ ’ਤੇ ਲਾਭਪਾਤਰੀਆਂ ਦੇ ਖਾਤਿਆਂ ’ਚ ਭੇਜੀ ਜਾਵੇਗੀ। ਇਸ ਫ਼ੈਸਲੇ ਨਾਲ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ’ਚ ਆਸਾਨੀ ਹੋਵੇਗੀ ਅਤੇ ਇਹ ਲਾਭ ਪਾਰਦਰਸ਼ੀ ਢੰਗ ਨਾਲ ਤੇ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇਗਾ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, SHO ਤੇ ASI ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾਰ

 


author

Manoj

Content Editor

Related News