ਆਂਗਣਵਾੜੀ ਵਰਕਰਾਂ ਦੀ ਮੰਗ ਹੋਈ ਪੂਰੀ, ਪੰਜਾਬ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

05/31/2023 6:35:13 PM

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਂਦਰਾਂ ਨੂੰ ਹਰ ਸਾਲ 5,46,28000 ਦਾ ਡੇਟਾ ਪੈਕੇਜ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਲਈ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ।

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

PunjabKesari

ਇਸ ਲਈਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਅਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿਚ ਮਦਦ ਮਿਲੇਗੀ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮਹਿਕਮਿਆਂ ਵਿਚ ਵੱਡਾ ਫੇਰਬਦਲ

ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਵਧਾਈ ਗਈ ਸੁਰੱਖਿਆ, ਡੀ. ਜੀ. ਪੀ. ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News