ਆਂਗਣਵਾੜੀ ਵਰਕਰਾਂ ਦੀ ਤਨਖਾਹ ਨੂੰ ਲੈ ਕੇ ਵੱਡੀ ਖ਼ਬਰ

Thursday, Mar 27, 2025 - 11:10 AM (IST)

ਆਂਗਣਵਾੜੀ ਵਰਕਰਾਂ ਦੀ ਤਨਖਾਹ ਨੂੰ ਲੈ ਕੇ ਵੱਡੀ ਖ਼ਬਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਅੱਜ ਚੌਥੇ ਦਿਨ ਦੀ ਕਾਰਵਾਈ ਦੌਰਾਨ ਸਦਨ ਵਿਚ ਆਂਗਣਵਾੜੀ ਵਰਕਰਾਂ ਦੀ ਤਨਖਾਹ ਦਾ ਮੁੱਦਿਆ ਗੂੰਜਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਸਰਕਾਰ ਕੋਲ ਕੋਈ ਅਜਿਹੀ ਤਜਵੀਜ਼ ਹੈ ਜਿਸ ਵਿਚ ਆਂਗਣਵਾੜੀ ਵਰਕਰਾਂ ਦੀ ਭਵਿੱਖ ਵਿਚ ਤਨਖਾਹ ਵਧਾਈ ਜਾਵੇਗੀ। ਇਸ ਦਾ ਜਵਾਬ ਦਿੰਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰ ਨੂੰ 9500 ਰੁਪਏ ਪ੍ਰਤੀ ਮਹੀਨਾ ਦੇ ਰਹੀ ਹੈ, ਜਿਸ ਵਿਚ 4500 ਰੁਪਏ ਸਟੇਟ ਅਤੇ ਸੈਂਟਰ ਦਾ ਯੋਗਦਾਨ ਹੁੰਦਾ ਹੈ। ਜਿਸ ਵਿਚ 60 ਫੀਸਦੀ ਕੇਂਦਰ ਅਤੇ 40 ਫੀਸਦੀ ਸੂਬੇ ਦਾ ਹੁੰਦਾ ਹੈ। 

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਤਿੰਨ ਦਿਨ ਠੇਕੇ ਬੰਦ ਰੱਖਣ ਦੇ ਹੁਕਮ

PunjabKesari

ਇਸ ਤੋਂ ਇਲਾਵਾ 5000 ਰੁਪਏ ਹੋਰ ਸੂਬੇ ਵੱਲੋਂ ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਆਂਗਣਵਾੜੀ ਹੈਲਪਰ ਨੂੰ ਅਸੀਂ 5100 ਰੁਪਏ ਮਹੀਨੇ ਦਿੰਦਾ ਹਾਂ। ਜਿਸ ਵਿਚ ਸੈਂਟਰ ਤੇ ਸਟੇਟ ਦੇ ਸਹਿਯੋਗ ਨਾਲ 2250, ਇਸ ਉਪਰੋਂ ਇਕੱਲੇ ਸੂਬੇ ਦਾ ਯੋਗਦਾਨ 2850 ਹੈ। 

ਇਹ ਵੀ ਪੜ੍ਹੋ : ਰਾਸ਼ਨ ਕਾਰਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਹਰ ਆਂਗਣਵਾੜੀ ਵਰਕਰ ਦਾ ਇਕ ਸਾਲ ਬਾਅਦ 500 ਰੁਪਏ ਸਲਾਨਾ ਇੰਕਰੀਮੈਂਟ ਲੱਗਦਾ ਹੈ। ਇਸ ਤੋਂ ਬਿਨਾਂ ਸਰਕਾਰ ਵਲੋਂ ਇਨਸੈਂਟਿਵ ਵੀ ਦਿੱਤਾ ਜਾਂਦਾ ਹੈ। ਜਿਸ ਦਾ 500 ਰੁਪਏ ਮਹੀਨਾ ਮਿਲਦਾ ਹੈ। ਇਸ ਤੋਂ ਇਲਾਵਾ ਜਿਹੜੀਆਂ ਆਂਗਣਵਾੜੀ ਵਰਕਰਾਂ ਘਰ-ਘਰ ਜਾ ਕੇ ਗਰਭਵਤੀ ਔਰਤਾਂ ਨੂੰ ਰਜਿਸਟਰ ਕਰਦੀਆਂ ਹਨ, ਉਸ ਦਾ ਵੱਖਰਾ 100 ਰੁਪਿਆ ਮਿਲਦਾ ਹੈ। ਇਸ ਤੋਂ ਬਿਨਾਂ ਵੱਖ-ਵੱਖ ਪ੍ਰੋਗਰਾਮਾਂ ਲਈ ਸਰਕਾਰ ਵੱਲੋਂ ਵੱਖਰਾ ਇਨਸੈਂਟਿਵ ਦਿੱਤਾ ਜਾਂਦਾ ਹੈ। 

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਵੱਡੇ ਐਲਾਨ, ਸੂਬੇ ਵਿਚ ਇਸ ਐਕਟ ਨੂੰ ਲਾਗੂ ਕਰਨ ਨੂੰ ਮਨਜ਼ੂਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News