‘ਪੰਜਾਬ ਸਰਕਾਰ ਨੇ ਪਿਛਲੇਂ 8 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨੂੰ ਝੂਠੇ ਲਾਰਿਆਂ ’ਚ ਰੱਖਿਆ, ਨਹੀਂ ਦਿੱਤੇ ਸਮਾਰਟ ਫ਼ੋਨ’
Monday, Nov 01, 2021 - 12:04 PM (IST)
ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਮੁਹੱਈਆ ਨਹੀਂ ਕਰਵਾਏ ਜਾਂਦੇ, ਉਨ੍ਹਾਂ ਚਿਰ ਉਹ ਵਿਭਾਗੀ ਕੰਮਕਾਜ਼ ਦੀਆਂ ਫੋਟੋਆਂ ਮੋਬਾਈਲ ਫ਼ੋਨਾਂ ਤੋਂ ਨਹੀਂ ਭੇਜਣੀਆਂ।
ਪੜ੍ਹੋ ਇਹ ਵੀ ਖ਼ਬਰ - ਰੈਸਟੋਰੈਂਟ ਮਾਲਕ ਨੇ ਜ਼ਹਿਰ ਨਿਗਲ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸੁਸਾਇਡ ਨੋਟ ’ਚ ਹੋਇਆ ਇਹ ਖ਼ੁਲਾਸਾ
ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ, ਸੂਬਾ ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ, ਅੰਮ੍ਰਿਤਪਾਲ ਕੌਰ ਹਰੀ ਨੌ ਅਤੇ ਜਸਵਿੰਦਰ ਕੌਰ ਹਰੀ ਨੌ ਨੇ ਕਿਹਾ ਹੈ ਕਿ 8 ਸਾਲ ਪਹਿਲਾਂ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਨੇ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਦੇਣ ਦਾ ਐਲਾਨ ਕੀਤਾ ਸੀ। ਐਨਾ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਨਹੀਂ ਦਿੱਤੇ ਗਏ।
ਪੜ੍ਹੋ ਇਹ ਵੀ ਖ਼ਬਰ - ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ‘ਪੰਜਾਬ ਪੁਲਸ’ ਨੂੰ ਦਿੱਤੀ ਚਿਤਾਵਨੀ
ਉਨ੍ਹਾਂ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਰਕਰਾਂ ’ਤੇ ਇਹ ਦਬਾਅ ਬਣਾਇਆ ਜਾ ਰਿਹਾ ਹੈ ਕਿ ਆਂਗਣਵਾੜੀ ਸੈਂਟਰਾਂ ਵਿੱਚ ਜੋ ਸਰਕਾਰੀ ਸਕੀਮਾਂ ਅਧੀਨ ਪ੍ਰੋਗਰਾਮ ਕਰਵਾਏ ਜਾਂਦੇ ਹਨ, ਉਨ੍ਹਾਂ ਪ੍ਰੋਗਰਾਮਾਂ ਦੀਆਂ ਤਸਵੀਰਾਂ ਮੋਬਾਈਲ ਫ਼ੋਨਾਂ ਤੋਂ ਭੇਜੀਆਂ ਜਾਣ। ਆਗੂਆਂ ਨੇ ਕਿਹਾ ਕਿ ਜਥੇਬੰਦੀ ਸਰਕਾਰ ਅਤੇ ਵਿਭਾਗ ਦੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਜਦੋਂ ਤੱਕ ਉਨ੍ਹਾਂ ਨੂੰ ਸਮਾਰਟ ਫ਼ੋਨ ਦਿੱਤੇ ਨਹੀਂ ਜਾਂਦੇ, ਵਰਕਰਾਂ ਫੋਟੋ ਨਹੀਂ ਭੇਜਣੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਵਰਕਰਾਂ ਨੂੰ ਜਬਰੀ ਫੋਟੋਆਂ ਭੇਜਣ ਲਈ ਕਿਹਾ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼