ਆਂਗਣਵਾੜੀ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ

10/25/2017 1:25:03 PM

 

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ)- ਸਰਕਾਰ ਵੱਲੋਂ 14 ਨਵੰਬਰ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਨਰਸਰੀ ਕਲਾਸਾਂ ਸ਼ੁਰੂ ਕਰਨ ਦੇ ਫੈਸਲੇ ਨੂੰ ਲੈ ਲੋਕਾਂ 'ਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਤਹਿਤ ਬੁੱਧਵਾਰ ਨੂੰ ਸ੍ਰੀ ਮੁਕਤਸਰ ਸਾਹਿਬ 'ਚ ਆਲ ਇੰਡੀਆਂ ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਜ਼ਿਲੇ ਦੇ ਬੀ. ਡੀ. ਪੀ. ਓ. ਦੇ ਦਫਤਰ ਦੇ ਬਾਹਰ ਧਰਨਾ ਲਾਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਧਰਨੇ ਦੀ ਅਗਵਾਈ ਪੰਜਾਬ ਆਂਗਣਵਾੜੀ ਦੀ ਪ੍ਰਧਾਨ ਹਰਗੋਬਿੰਦ ਕੌਰ ਕਰਦਿਆਂ ਵਰਕਰਾਂ ਨੂੰ ਸਬੋਧਨ ਕੀਤਾ। ਇਸ ਧਰਨੇ 'ਚ 500 ਦੇ ਕਰੀਬ ਮੁਲਾਜ਼ਮਾਂ ਅਤੇ ਹੈਲਪਰਾਂ ਨੇ ਆਪਣਾ ਯੋਗਦਾਨ ਦਿੱਤਾ। ਇਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਅਤੇ ਹੈਲਪਰਾਂ ਨੇ ਆਪਣੇ ਖੂਨ ਨਾਲ ਮੰਗ-ਪੱਤਰ ਲਿਖ ਕੇ ਬੀ. ਡੀ. ਪੀ. ਓ. ਨੂੰ ਪੇਸ਼ ਕੀਤਾ। ਗੁੱਸੇ 'ਚ ਆਏ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੂਕਿਆ ਗਿਆ।