ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮਨਾਈ ਕਾਲੀ ਹੋਲੀ

03/04/2018 7:52:17 AM

ਤਰਨਤਾਰਨ,  (ਵਾਲੀਆ)-   ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਤਰਨਤਾਰਨ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਖਿਲਾਫ ਕਾਲੀ ਹੋਲੀ ਮਨਾਈ। ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਇਸ ਪਾਸੇ ਤਾਂ ਮੌਕੇ ਦੀਆਂ ਸਰਕਾਰਾਂ 'ਬੇਟੀ ਬਚਾਓ ਬੇਟੀ ਪੜ੍ਹਾਓ' ਦੇ ਪ੍ਰੋਗਰਾਮ ਕਰ ਰਹੀਆਂ ਹਨ ਅਤੇ ਦੂਜੇ ਪਾਸੇ ਆਂਗਣਵਾੜੀ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਰੁਲਣ ਲਈ ਮਜਬੂਰ ਕਰ ਰਹੀਆਂ ਹਨ। ਕੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇਸ਼ ਦੀਆਂ ਬੇਟੀਆਂ ਨਹੀਂ ਹਨ? ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਾਲੀ ਹੋਲੀ ਮਨਾ ਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਰਜਕਾਰਨੀ ਪ੍ਰਧਾਨ ਜਸਪਾਲ ਕੌਰ ਵਲੀਪੁਰ, ਮਨਜੀਤ ਕੌਰ ਸੰਘਾ, ਸਰਕਲ ਪ੍ਰਧਾਨ ਕੰਵਲਜੀਤ ਕੌਰ, ਗੁਰਪ੍ਰੀਤ ਕੌਰ ਮੱਲਮੋਹਰੀ, ਗੁਰਮੀਤ ਕੌਰ ਤਰਨਤਾਰਨ ਤੇ ਗੁਰਮੀਤ ਕੌਰ ਰਮਾਣਾ ਆਦਿ ਹਾਜ਼ਰ ਸਨ।