ਆਪਣੀਆਂ ਮੰਗਾਂ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

Wednesday, May 02, 2018 - 02:26 PM (IST)

ਆਪਣੀਆਂ ਮੰਗਾਂ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਭੋਗਪੁਰ (ਰਾਣਾ ਭੋਗਪੁਰੀਆ)— ਆਂਗਨਵਾੜੀ ਵਰਕਰਾਂ ਵੱਲੋਂ ਬੁੱਧਵਾਰ ਭੋਗਪੁਰ 'ਚ ਪ੍ਰਦੇਸ਼ ਕਮੇਟੀ ਦੇ ਫੈਸਲੇ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲਾ ਪ੍ਰਧਾਨ ਸਤਵੰਤ ਕੌਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਂਗਨਵਾੜੀ ਵਰਕਰਸ ਯੂਨੀਅਨ ਪ੍ਰਦੇਸ਼ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ 'ਚ ਕਾਫੀ ਲੰਬੇ ਸਮੇਂ ਤੋਂ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਦੇ ਸਬੰਧ 'ਚ ਸੰਘਰਸ਼ ਕਰ ਰਹੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਦਫਤਰ ਦੇ ਸਾਹਮਣੇ ਦਿੱਤੇ ਜਾ ਰਹੇ ਧਰਨੇ ਨੂੰ ਬੁੱਧਵਾਰ ਨੂੰ 93 ਦਿਨ ਹੋ ਗਏ ਹਨ ਪਰ ਸਰਕਾਰ ਨੇ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਦੇ ਸੰਬੰਧ 'ਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਰਕੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 
ਉਨ੍ਹਾਂ ਨੇ ਕਿਹਾ ਕਿ ਆਂਗਨਵਾੜੀ ਵਰਕਰ 1975 ਤੋਂ ਲਗਾਤਾਰ ਕੰਮ ਕਰ ਰਹੇ ਹਨ ਉਹ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਐਲਾਨ ਕੀਤਾ ਜਾਵੇ। ਜਦੋਂ ਤੱਕ ਅਜਿਹਾ ਨਹੀਂ ਹੁੰਦਾ ਤਾਂ ਪੰਜਾਬ ਸਰਕਾਰ ਆਂਗਨਵਾੜੀ ਵਰਕਰਾਂ ਦਾ ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਨ-ਭੱਤਾ ਦੇਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ 54 ਹਜ਼ਾਰ ਆਂਗਨਵਾੜੀ ਵਰਪਕਰ ਅਤੇ ਹੈਲਪਰ ਕੰਮ ਕਰ ਰਹੇ ਹਨ। ਇਸ ਨਾਲ ਰੋਸ ਪ੍ਰਦਰਸ਼ਮ ਦੇ ਉਪਰੰਤ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਬੀ. ਡੀ. ਪੀ. ਓ. ਰਾਮ ਲੁਭਾਇਆ ਨੂੰ ਆਪਣਾ ਮੰਗ ਪੱਤਰ ਦਿੱਤਾ। ਇਸ ਪ੍ਰਦਰਸ਼ਨ 'ਚ ਚੰਚਲ ਕੁਮਾਰੀ, ਗੁਰਵਿੰਦਰ ਕੌਰ, ਸੁਰਿੰਦਰ ਪਾਲ ਕੌਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।


Related News