ਆਂਗਣਵਾੜੀ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

Tuesday, Apr 17, 2018 - 07:04 AM (IST)

ਆਂਗਣਵਾੜੀ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, (ਸੁਖਵਿੰਦਰ)- ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰ ਰਹੀਆਂ ਆਂਗਣਵਾੜੀ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਜਤਾਇਆ। 
ਜ਼ਿਕਰਯੋਗ ਹੈ ਕਿ ਆਂਗਣਵਾਂੜੀ ਮੁਲਾਜ਼ਮ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਪਿਛਲੇ 78 ਦਿਨਾਂ ਤੋਂ ਵਿੱਤ ਮੰਤਰੀ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀਆਂ ਹੋਈਆਂ ਹਨ।  
ਇਸ ਮੌਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ 54 ਹਜ਼ਾਰ ਆਂਗਣਵਾੜੀ ਮੁਲਾਜ਼ਮਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ, 3-6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ 'ਚ ਭੇਜਿਆ ਜਾਵੇ ਤੇ ਕੇਂਦਰ ਦੇ ਬਕਾਏ ਆਦਿ ਜਾਰੀ ਕੀਤੇ ਜਾਣ। 
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨਿਆਣਾ, ਅੰਮ੍ਰਿਤਪਾਲ ਕੌਰ ਬੱਲੂਆਣਾ ਤੇ ਮੁਲਾਜ਼ਮ ਨੇਤਾਵਾਂ ਨੇ ਸੰਬੋਧਨ ਕੀਤਾ। 


Related News