ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਵੱਡਾ ਐਲਾਨ, 8 ਮਾਰਚ ਨੂੰ...

Monday, Mar 02, 2026 - 04:19 PM (IST)

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਵੱਡਾ ਐਲਾਨ, 8 ਮਾਰਚ ਨੂੰ...

ਫਤਹਿਗੜ੍ਹ ਸਾਹਿਬ (ਜਗਦੇਵ) : ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਰਕਰ ਤੇ ਹੈਲਪਰ ਯੂਨੀਅਨ ਦੇ ਆਲ ਇੰਡੀਆ ਜਨਰਲ ਸਕੱਤਰ ਊਸ਼ਾ ਰਾਣੀ ਨੇ ਐਲਾਨ ਕੀਤਾ ਕਿ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਸੈਸ਼ਨ ਮੌਕੇ ਆਂਗਣਵਾੜੀ ਮੁਲਾਜ਼ਮਾਂ ਵਿਧਾਨ ਸਭਾ ਦਾ ਘਰਾਓ ਕਰਨਗੀਆਂ। ਇਸ ਲਈ ਪੂਰੇ ਪੰਜਾਬ ਭਰ ਤੋਂ ਆਂਗਨਵਾੜੀ ਵਰਕਰਾਂ ਦੇ ਵਿਸ਼ਾਲ ਕਾਫਲੇ ਬੱਸਾ ਰਾਹੀਂ ਚੰਡੀਗੜ੍ਹ ਲਈ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਮੁਲਾਜ਼ਮਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਚਾਰ ਸਾਲ ਬੀਤ ਜਾਣ ਉਪਰੰਤ ਵੀ ਸੂਬੇ ਦੀ ਸਰਕਾਰ ਵੱਲੋਂ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਤੇ ਜੋ ਦਿੱਤਾ ਵੀ ਜਾ ਰਿਹਾ ਹੈ ਉਸ ਵਿਚ ਵੀ ਅਣਗਹਿਲੀ ਕਰਦਿਆਂ ਸਮੇਂ ਸਿਰ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ।  

ਇਹ ਵੀ ਪੜ੍ਹੋ : ਸੁਖਣਵਾਲਾ ਕਤਲ ਕਾਂਡ ਨੂੰ ਲੈ ਕੇ ਪੁਲਸ ਚਲਾਨ 'ਚ ਸਨਸਨੀਖੇਜ਼ ਖ਼ੁਲਾਸਾ

ਉਨ੍ਹਾਂ ਕਿਹਾ ਕਿ 2019 ਵਿਚ ਆਂਗਣਵਾੜੀ ਮੁਲਾਜ਼ਮਾਂ ਅਤੇ ਵਰਕਰਾਂ ਨੂੰ ਸਰਕਾਰ ਵੱਲੋਂ ਕੰਮਕਾਰ ਲਈ ਮੋਬਾਈਲ ਦਿੱਤੇ ਜਾਣੇ ਸਨ ਪ੍ਰੰਤੂ 2026 ਆਉਣ ਦੇ ਬਾਵਜੂਦ ਸੱਤ ਸਾਲਾਂ ਵਿਚ ਵੀ ਸਰਕਾਰ ਮੋਬਾਇਲ ਮੁਹੱਈਆ ਨਹੀਂ ਕਰਵਾ ਸਕੀ। ਮੋਬਾਈਲ ਨਾ ਹੋਣ ਦੀ ਸੂਰਤ ਵਿਚ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵੀ ਕੀਤਾ ਜਾ ਰਿਹਾ ਹੈ ਤੇ ਡਰਾ ਧਮਕਾ ਕੇ ਨੌਕਰੀਆਂ ਤੱਕ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਦੀ ਗ੍ਰੈਜੁਟੀ ਬਾਰੇ ਸੁਪਰੀਮ ਕੋਰਟ ਦਾ ਹੁਕਮ ਲਾਗੂ ਕੀਤਾ ਜਾਵੇ ਅਤੇ ਹੋਰ ਜਾਇਜ਼ਾ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ 'ਚ ਲੇਪਟੋਸਪਾਇਰੋਸਿਸ ਦਾ ਪ੍ਰਕੋਪ, ਦੋ ਦਰਜਨ ਬੱਚੇ ਹੋਏ ਸੰਕਰਮਿਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

 


author

Gurminder Singh

Content Editor

Related News