ਪੰਜਾਬ ਦੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਬਦਲਣ ਦੀ ਮੰਗ
Thursday, Jan 04, 2018 - 11:26 AM (IST)

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ ਹੱਦ ਤੋਂ ਵੱਧ ਪੈ ਰਹੀ ਠੰਡ ਨੂੰ ਮੁੱਖ ਰੱਖਦਿਆਂ ਆਂਗਣਵਾੜੀ ਸੈਂਟਰਾਂ ਦਾ ਸਮਾਂ ਵੀ ਬਦਲਿਆ ਜਾਵੇ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਭਾਗ ਦੇ ਡਾਇਰੈਕਟਰ ਕਵਿਤਾ ਸਿੰਘ ਨੂੰ ਮੰਗ-ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ 22 ਜ਼ਿਲਿਆਂ 'ਚ 26 ਹਜ਼ਾਰ 700 ਆਂਗਣਵਾੜੀ ਸੈਂਟਰਾਂ ਵਿਚ ਕਰੀਬ 5 ਲੱਖ ਨਿੱਕੇ ਬੱਚੇ ਆ ਰਹੇ ਹਨ ਤੇ ਜ਼ਿਆਦਾ ਠੰਡ ਕਾਰਨ ਇਹ ਬੱਚੇ ਬੀਮਾਰ ਹੋ ਜਾਣਗੇ।
ਇਸ ਲਈ ਸਾਰੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਵੀ ਬਦਲਿਆ ਜਾਵੇ।