ਪੰਜਾਬ ਦੀਆਂ ''ਆਂਗਨਵਾੜੀ ਵਰਕਰਾਂ'' ਲਈ ਚੰਗੀ ਖ਼ਬਰ, ਸਿੱਖਿਆ ਸਕੱਤਰ ਨੇ ਜਾਰੀ ਕੀਤੇ ਇਹ ਹੁਕਮ

09/03/2021 3:28:28 PM

ਚੰਡੀਗੜ੍ਹ : ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕੋਰੋਨਾ ਦੌਰ 'ਚ ਅੰਤਰਰਾਸ਼ਟਰੀ ਮੁਸਾਫ਼ਰਾਂ ਨੂੰ ਦਿੱਤੀ ਇਹ ਰਾਹਤ

ਬੁਲਾਰੇ ਅਨੁਸਾਰ ਬਹੁਤ ਸਾਰੇ ਸਕੂਲਾਂ ਵਿੱਚ ਆਂਗਨਵਾੜੀ ਸੈਂਟਰ ਚੱਲ ਰਹੇ ਹਨ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਲਈ ਪ੍ਰਭਾਵੀ ਭੂਮਿਕਾ ਨਿਭਾਈ ਗਈ ਹੈ। ਸਕੂਲ ਸਿੱਖਿਆ ਸਕੱਤਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨਾਲ ਮਿਲਵਰਤਣ ਦੀ ਭਾਵਨਾ ਪੈਦਾ ਕਰਨ ਵਾਸਤੇ ਹਦਾਇਤ ਦਿੱਤੀ ਹੈ।

ਇਹ ਵੀ ਪੜ੍ਹੋ : ਹਵਸ ਦੀ ਭੁੱਖ ਨੇ ਦਰਿੰਦਾ ਬਣਾਇਆ 2 ਬੱਚਿਆਂ ਦਾ ਪਿਓ, ਸ਼ਰਮ ਦੀਆਂ ਹੱਦਾਂ ਟੱਪਦਿਆਂ ਨਾਬਾਲਗਾ ਨੂੰ ਕੀਤਾ ਗਰਭਵਤੀ

ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਬੱਚਿਆਂ ਦੀ ਪੜ੍ਹਾਈ ਵਿੱਚ ਵਿਸ਼ੇਸ਼ ਭੂਮਿਕਾ ਹੈ। ਜੇਕਰ ਆਂਗਨਵਾੜੀ ਵਰਕਰਾਂ ਨੂੰ ਸਕੂਲ ਵਿੱਚ ਕੋਈ ਸਮੱਸਿਆ ਆਉਦੀ ਹੈ ਤਾਂ ਇਸ ਦਾ ਹੱਲ ਮਿਲ-ਜੁਲ ਕੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਵਿਕਾਸ ਲਈ ਸਾਂਝੇ ਤੌਰ ’ਤੇ ਕੀਤੇ ਉਪਰਾਲੇ ਹੀ ਸਾਰਥਿਕ ਨਤੀਜੇ ਕੱਢ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita