ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਦਾ ਵੱਡਾ ਐਲਾਨ, ਮਾਨਸੂਨ ਸੈਸ਼ਨ ਦੌਰਾਨ ਸੰਸਦ ਦਾ ਕੀਤਾ ਜਾਵੇਗਾ ਘਿਰਾਓ
Monday, Jul 04, 2022 - 02:23 PM (IST)
ਲੁਧਿਆਣਾ (ਸਲੂਜਾ) : ਆਂਗਨਵਾੜੀ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ 'ਚ ਆਂਗਨਵਾੜੀ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਂਗਨਵਾੜੀ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਐਲਾਨ ਕੀਤਾ ਕਿ ਮਾਨਸੂਨ ਸੈਸ਼ਨ ਦੌਰਾਨ ਆਂਗਨਵਾੜੀ ਵਰਕਰਾਂ ਦਿੱਲੀ 'ਚ ਸੰਸਦ ਦਾ ਘਿਰਾਓ ਕਰਦੇ ਹੋਏ ਆਪਣੀਆਂ ਪੈਂਡਿੰਗ ਮੰਗਾਂ ਨੂੰ ਮਨਾਉਣ ਲਈ ਸਰਕਾਰ 'ਤੇ ਦਬਾਅ ਪਾਉਣਗੀਆਂ।
ਇਸ ਤੋਂ ਪਹਿਲਾਂ 11 ਜੁਲਾਈ ਨੂੰ ਪੰਜਾਬ 'ਚ ਜ਼ਿਲ੍ਹਾ ਪੱਧਰ 'ਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਪੌਸ਼ਟਿਕ ਭੋਜਨ ਨੂੰ ਆਧਾਰ ਕਾਰਡ ਨਾਲ ਜੋੜ ਕੇ ਕਟੌਤੀ ਕਰਨਾ ਚਾਹੁੰਦੀ ਹੈ।
ਆਂਗਨਵਾੜੀ ਵਰਕਰਾਂ ਨੇ ਕਿਹਾ ਕਿ ਇਸ ਕਦਮ ਸੁਪਰੀਮ ਕੋਰਟ ਦੇ ਉਸ ਹੁਕਮ ਦੀ ਵੀ ਉਲੰਘਣਾ ਹੈ, ਜੋ ਆਧਾਰ ਕਾਰਡ ਨੰਬਰ ਨਾ ਹੋਣ ਦੀ ਸੂਰਤ 'ਚ ਕਿਸੇ ਨੂੰ ਵੀ ਸਬਸਿਡੀ ਸਹੂਲਤ ਜਾਂ ਸੇਵਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ