ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ
Wednesday, Feb 14, 2018 - 12:00 AM (IST)

ਧਰਮਕੋਟ, (ਸਤੀਸ਼)- ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਬਲਾਕ ਧਰਮਕੋਟ ਵੱਲੋਂ ਬਲਾਕ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ 'ਚ ਆਪਣੀਆਂ ਮੰਗਾਂ ਦੇ ਸਬੰਧ 'ਚ ਰੋਸ ਮੁਜ਼ਾਹਰਾ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਦੀ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅੱਖੋਂ-ਪਰੋਖੇ ਕਰ ਰਹੀਆਂ ਹਨ। ਅਜੇ ਤੱਕ ਮਾਣਭੱਤੇ ਵਿਚ ਵਾਧਾ ਨਹੀਂ ਕੀਤਾ ਗਿਆ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਦਿੱਲੀ ਸਰਕਾਰ ਵਾਂਗ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਵੇ। ਪ੍ਰੀ-ਪ੍ਰਾਇਮਰੀ ਸਕੂਲਾਂ 'ਚ ਦਾਖਲ ਕੀਤੇ ਬੱਚੇ ਵਾਪਿਸ ਆਂਗਣਵਾੜੀ ਸੈਂਟਰਾਂ ਵਿਚ ਭੇਜੇ ਜਾਣ। ਇਸ ਤਂੋ ਇਲਾਵਾ ਯੂਨੀਅਨ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਸੁਰਜੀਤ ਕੌਰ, ਕਰਮਜੀਤ ਕੌਰ, ਕੁਲਵੀਰ ਕੌਰ, ਵੀਰਪਾਲ ਕੌਰ, ਪਰਮਿੰਦਰ ਕੌਰ, ਅਮਰਜੀਤ ਕੌਰ, ਗੁਰਦੇਵ ਕੌਰ ਤੋਂ ਇਲਾਵਾ ਹੋਰ ਹਾਜ਼ਰ ਸਨ।