ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕੈਬਨਿਟ ਮੰਤਰੀ ਧਰਮਸੌਤ ਦੀ ਕੋਠੀ ਅੱਗੇ ਭੁੱਖ ਹੜਤਾਲ ਸ਼ੁਰੂ

Wednesday, Nov 22, 2017 - 12:35 PM (IST)

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕੈਬਨਿਟ ਮੰਤਰੀ ਧਰਮਸੌਤ ਦੀ ਕੋਠੀ ਅੱਗੇ ਭੁੱਖ ਹੜਤਾਲ ਸ਼ੁਰੂ

ਨਾਭਾ (ਜਗਨਾਰ) - ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਘਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ 'ਚ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਬਲਾਕ ਪ੍ਰਧਾਨ ਸਾਂਤੀ ਦੇਵੀਂ ਨੇ ਕਿਹਾ ਕਿ ਇਹ ਭੁੱਖ ਹੜਤਾਲ 22 ਤੋਂ 30 ਨਵੰਬਰ ਤੱਕ ਜਾਰੀ ਰਹੇਗੀ ਅਤੇ ਇਸ ਹੜਤਾਲ 'ਚ ਰੋਜ਼ਾਨਾ 11 ਵਰਕਰਾਂ ਭੁੱਖ ਹੜਤਾਲ ਤੇ ਬੈਠਣ ਗਿਆ। ਬੁੱਧਵਾਰ ਭੁੱਖ ਹੜਤਾਲ 'ਚ ਬੈਠੀਆਂ 11 ਵਰਕਰਾਂ ਵੀਨਾ ਰਾਣੀ, ਮਨਜੀਤ ਕੌਰ, ਬਲਜਿੰਦਰ ਕੌਰ, ਪੂਜਾ ਰਾਣੀ, ਸੋਨੀਆਂ ਰਾਣੀ, ਰੂਬੀ ਸ਼ਰਮਾ, ਨਜੀਰਾ ਬੇਗਮ, ਬਲਜੀਤ ਕੌਰ, ਕੁਲਵੰਤ ਕੌਰ, ਕਿਰਨਦੀਪ ਕੌਰ, ਰਾਜਵਿੰਦਰ ਕੌਰ ਆਦਿ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਸ਼ਾਂਤੀ ਦੇਵੀ, ਕਰਮਜੀਤ ਕੌਰ, ਹਰਮੇਸ਼ ਕੌਰ, ਜਸਪਾਲ ਕੌਰ, ਹਰਜੀਤ ਕੌਰ, ਜਸਵਿੰਦਰ ਕੌਰ ਮੌਜੂਦ ਸਨ।


Related News