ਨਾਭਾ ''ਚ ਆਂਗਨਵਾੜੀ ਵਰਕਰਾਂ ਨੇ ਕੀਤਾ ਚੱਕਾ ਜਾਮ, ਆਵਾਜਾਈ ਠੱਪ (ਤਸਵੀਰਾਂ)
Tuesday, Oct 24, 2017 - 02:41 PM (IST)

ਨਾਭਾ : ਇੱਥੋਂ ਦੇ ਮੁੱਖ ਚੌਂਕ ਬੋਰਾਨ ਗੇਟ 'ਤੇ ਆਂਗਨਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਚੱਕਾ ਜਾਮ ਕਰ ਦਿੱਤਾ ਗਿਆ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਅਤੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਆਂਗਨਵਾੜੀ ਵਰਕਰਾਂ ਦਾ ਕਹਿਣਾ ਸੀ ਕਿ ਸਰਕਾਰ ਵਲੋਂ ਮੰਗਾਂ ਪੂਰੀਆਂ ਨਾ ਹੋਣ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪੈ ਰਿਹਾ ਹੈ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਸੁਣ ਨਹੀਂ ਲੈਂਦੀ, ਉਸ ਸਮੇਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।