ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਅਕਾਲੀ ਦਲ ਦੀ ਹਮਾਇਤ ਦਾ ਐਲਾਨ

Friday, Oct 01, 2021 - 07:25 PM (IST)

ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਅਕਾਲੀ ਦਲ ਦੀ ਹਮਾਇਤ ਦਾ ਐਲਾਨ

ਮੁਹਾਲੀ-ਦਿ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਵਿਤਕਰਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ।
ਆਂਗਣਵਾੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਇਹ ਐਲਾਨ ਉਸ ਵੇਲੇ ਕੀਤਾ ਜਦੋਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਆਂਗਣਵਾੜੀ ਵਰਕਰਾਂ ਨਾਲ ਇਕਜੁੱਟਤਾ ਪ੍ਰਗਟਾਈ। ਹਰਗੋਬਿੰਦ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੁੰ ਮਿਲਣ ਤੋਂ ਵੀ ਨਾ ਕਰ ਦਿੱਤੀ ਸੀ ਅਤੇ ਹੁਣ ਵੀ ਕਾਂਗਰਸ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਕੁਝ ਨਹੀਂ ਕਰ ਰਹੀ।

ਇਹ ਵੀ ਪੜ੍ਹੋ : ਚੀਨ ਨੇ ਰਾਸ਼ਟਰੀ ਦਿਵਸ 'ਤੇ ਤਾਈਵਾਨ ਵੱਲ ਭੇਜੇ 25 ਲੜਾਕੂ ਜਹਾਜ਼

ਉਨ੍ਹਾਂ ਕਿਹਾ ਕਿ ਸਰਕਾਰ ਤਾਂ ਧਰਨੇ ਵਾਲੀ ਥਾਂ ’ਤੇ ਟੈਂਟ ਵੀ ਨਹੀਂ ਲਗਾਉਣ ਦੇ ਰਹੀ ਜਿਸ ਕਾਰਨ ਸਾਨੂੰ ਵਰ੍ਹਦੀ ਗਰਮੀ 'ਚ ਹੀ ਸੰਘਰਸ਼ ਕਰਨਾ ਪੈ ਰਿਹਾ ਹੈ।ਅਕਾਲੀ ਦਲ ਦੇ ਪ੍ਰਧਾਨ, ਜੋ ਦੁਪਹਿਰ ਵੇਲੇ ਧਰਨੇ ਵਾਲੀ ਥਾਂ ਪਹੁੰਚੇ, ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਹਮੇਸ਼ਾ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦੂਰ ਕੀਤੀਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰ ਬਾਦਲ ਨੇ ਉਨ੍ਹਾਂ ਨਾਲ ਅਤੇ ਹੋਰ ਮੁਲਾਜ਼ਮ ਯੂਨੀਅਨਾਂ ਨਾਲ ਗੱਲਬਾਤ ਲਈ ਹਮੇਸ਼ਾ ਆਪਣੇ ਬੂਹੇ ਖੁੱਲ੍ਹੇ ਰੱਖੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਂਗਣਵਾੜੀ ਵਰਕਰਾਂ ’ਤੇ ਮੌਜੂਦਾ ਸਰਕਾਰ ਨੇ ਲਾਠੀਚਾਰਜ ਕਰਵਾਇਆ ਤੇ ਉਨ੍ਹਾਂ ਦੇ ਖਿਲਾਫ ਝੂਠੇ ਕੇਸ ਵੀ ਦਰਜ ਕੀਤੇ ਗਏ।

ਇਹ ਵੀ ਪੜ੍ਹੋ : ਬਹਿਰੀਨ ਤੇ ਇਜ਼ਰਾਈਲ ਨੇ ਸੰਬੰਧਾਂ ਨੂੰ ਕੀਤਾ ਮਜ਼ਬੂਤ, ਮਨਾਮਾ 'ਚ ਪਹਿਲੀ ਵਾਰ ਦੂਤਘਰ ਦੀ ਕੀਤੀ ਸ਼ੁਰੂਆਤ

ਬਾਦਲ ਨੇ ਕਿਹਾ ਕਿ ਸੂਬੇ 'ਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਦਰਪੇਸ਼ ਸਾਰੀਆਂ ਮੁਸ਼ਕਿਲਾਂ ਘੋਖੀਆਂ ਜਾਣਗੀਆਂ ਤੇ ਇਨ੍ਹਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਆਂਗਣਵਾੜੀ ਵਰਕਰਾਂ ਨੁੰ ਦਿੱਤਾ ਜਾ ਰਿਹਾ ਮਾਣ ਭੱਤਾ ਬਹੁਤ ਘੱਟ ਹੈ ਅਤੇ ਇਸ ਵਿਚ ਵਾਧਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਕੋਰੋਨਾ ਮਹਾਮਾਰੀ ਵੇਲੇ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਕੋਰੋਨਾ ਵਾਰੀਅਰਜ਼ ਵਾਂਗ ਕੰਮ ਕੀਤਾ ਪਰ ਇਨ੍ਹਾਂ ਨੁੰ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ। ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News