ਭੈਣ ਦੀ ਲਵ ਮੈਰਿਜ ਤੋਂ ਨਾਰਾਜ਼ ਭਰਾ ਨੇ ਜੀਜੇ ''ਤੇ ਕੀਤਾ ਜਾਨਲੇਵਾ ਹਮਲਾ
Saturday, Nov 01, 2025 - 03:30 PM (IST)
ਫਿਰੋਜ਼ਪੁਰ (ਮਲਹੋਤਰਾ) : ਆਪਣੀ ਭੈਣ ਦੀ ਲਵ ਮੈਰਿਜ ਤੋਂ ਨਾਰਾਜ਼ ਭਰਾ ਨੇ ਆਪਣੇ ਜੀਜੇ 'ਤੇ ਪੱਥਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਮਾਮਲਾ ਬਸਤੀ ਨੱਥੂਵਾਲੀ ਦਾ ਹੈ। ਥਾਣਾ ਸਦਰ ਦੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਕੋਲ ਕੰਮ ਕਰਨ ਵਾਲੇ ਪਰਵਾਸੀ ਮਜ਼ਦੂਰ ਰਾਜ ਕੁਮਾਰ ਵਾਸੀ ਉੱਤਰ ਪ੍ਰਦੇਸ਼ ਦੇ ਸਿਰ 'ਤੇ ਰਵੀ ਕੁਮਾਰ ਵਾਸੀ ਉੱਤਰ ਪ੍ਰਦੇਸ਼ ਹਾਲ ਆਬਾਦ ਹਸਤੀਵਾਲਾ ਨੇ ਪੱਥਰ ਮਾਰ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ।
ਏ. ਐੱਸ. ਆਈ. ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਾਜ ਕੁਮਾਰ ਨੇ ਰਵੀ ਕੁਮਾਰ ਦੀ ਭੈਣ ਦੇ ਨਾਲ ਲਵ ਮੈਰਿਜ ਕਰਵਾ ਲਈ ਹੈ, ਜਿਸਦਾ ਰਵੀ ਕੁਮਾਰ ਵਿਰੋਧ ਕਰਦਾ ਹੈ। ਇਸੇ ਕਾਰਨ ਉਸ ਨੇ ਰਾਜ ਕੁਮਾਰ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਹੈ।
