ਪੁਲਸ ਦੀ ਢਿੱਲੀ ਕਾਰਵਾਈ ਤੋਂ ਖਫ਼ਾ ਪ੍ਰਵਾਸੀ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ, ਨਾਅਰੇਬਾਜ਼ੀ

Wednesday, Oct 26, 2022 - 08:52 PM (IST)

ਪੁਲਸ ਦੀ ਢਿੱਲੀ ਕਾਰਵਾਈ ਤੋਂ ਖਫ਼ਾ ਪ੍ਰਵਾਸੀ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ, ਨਾਅਰੇਬਾਜ਼ੀ

ਅੰਮ੍ਰਿਤਸਰ (ਗੁਰਪ੍ਰੀਤ) : ਰਣਜੀਤ ਐਵਨਿਊ ਦੇ ਇਲਾਕੇ 'ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਚੱਕਾ ਜਾਮ ਕੀਤਾ ਗਿਆ। ਪ੍ਰਵਾਸੀ ਮਜ਼ਦੂਰਾਂ ਨੇ ਕਿਹਾ ਕਿ ਦੀਵਾਲੀ ਦੀ ਰਾਤ ਇਕ ਤੇਜ਼ ਰਫਤਾਰ ਗੱਡੀ ਵੱਲੋਂ ਬਾਈਕ 'ਤੇ ਪਰਿਵਾਰ ਨਾਲ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਗਈ ਸੀ, ਜਿਸ ਕਾਰਨ ਨਲਕੂ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਨੂੰ 2 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਪੁਲਸ ਵੱਲੋਂ ਕੋਈ ਵੀ ਸੀਸੀਟੀਵੀ ਫੁਟੇਜ ਚੈੱਕ ਨਹੀਂ ਕੀਤੀ ਗਈ ਤੇ ਨਾ ਹੀ ਕੋਈ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਕਰਕੇ ਅੱਜ ਚੱਕਾ ਜਾਮ ਕੀਤਾ ਗਿਆ ਹੈ। ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਨਲਕੂ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਹੈ, ਮਾਮਲਾ ਦਰਜ ਕਰ ਲਿਆ ਗਿਆ ਹੈ, ਜਲਦ ਹੀ ਪਤਾ ਲਗਾ ਕੇ ਗ੍ਰਿਫ਼ਤਾਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਪੌਣੇ 3 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰ ਕੀਤਾ ਕਤਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News