‘ਕਮਲ’ ਨਾਲੋਂ ਰਿਸ਼ਤਾ ਟੁੱਟਣ ਤੋਂ ਬਾਅਦ ਹੁਣ ਇਕ-ਦੋ ਦਿਨਾਂ ’ਚ ‘ਤੱਕੜੀ’ ਫੜਨਗੇ ਅਨਿਲ ਜੋਸ਼ੀ

Wednesday, Aug 18, 2021 - 06:34 PM (IST)

‘ਕਮਲ’ ਨਾਲੋਂ ਰਿਸ਼ਤਾ ਟੁੱਟਣ ਤੋਂ ਬਾਅਦ ਹੁਣ ਇਕ-ਦੋ ਦਿਨਾਂ ’ਚ ‘ਤੱਕੜੀ’ ਫੜਨਗੇ ਅਨਿਲ ਜੋਸ਼ੀ

ਤਰਨਤਾਰਨ (ਰਾਜੂ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ’ਤੇ ਭਾਰਤੀ ਜਨਤਾ ਪਾਰਟੀ ਵਲੋਂ 6 ਸਾਲ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਮਗਰੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਆਪਣਾ ਸਿਆਸੀ ਸਫ਼ਰ ਕਾਇਮ ਰੱਖਦਿਆਂ ਸਿਆਸਤ ਦਾ ਨਵਾਂ ਰਸਤਾ ਅਖਤਿਆਰ ਕਰਨ ਜਾ ਰਹੇ ਹਨ। ਇਸ ਦੇ ਸਿੱਟੇ ਵਜੋਂ ਜੋਸ਼ੀ ਵਲੋਂ ਭਾਜਪਾ ਦੀ ਭਾਈਵਾਲ ਪਾਰਟੀ ਰਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਹੱਥ ਮਿਲਾਉਣ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ। ਅੱਜ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਤਰਨਤਾਰਨ ਸ਼ਹਿਰ ਵਿਚ ਹੰਗਾਮੀ ਮੀਟਿੰਗ ਕੀਤੀ, ਜਿਸ ਵਿੱਚ ਸਮੂਹ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ। 

ਪੜ੍ਹੋ ਇਹ ਵੀ ਖ਼ਬਰ - 20 ਸਾਲਾ ਜਵਾਨ ਫੌਜੀ ਦੀ ਡਿਊਟੀ ਦੌਰਾਨ ਸ਼ੱਕੀ ਹਾਲਾਤ ’ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਫੌਜ ’ਚ ਭਰਤੀ

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਿਲ ਜੋਸ਼ੀ ਨੇ ਜਿੱਥੇ ਖੇਤੀ ਵਿਰੋਧੀ ਕਾਨੂੰਨ ਲਾਗੂ ਕਰਨ ਵਾਲੀ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਰੱਜ ਕੇ ਆਲੋਚਨਾ ਕੀਤੀ, ਉੱਥੇ ਐਲਾਨ ਕੀਤਾ ਕਿ ਉਹ ਕਿਸਾਨਾਂ ਅਤੇ ਕਿਸਾਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਸਿਆਸੀ ਸਫ਼ਰ ਸ਼ੁਰੂ ਕੀਤਾ ਤਾਂ ਗੁਰੂ ਨਗਰੀ ਤਰਨਤਾਰਨ ਦੇ ਲੋਕਾਂ ਨੇ ਉਨ੍ਹਾਂ ਦਾ ਅਣਥੱਕ ਸਾਥ ਦਿੱਤਾ। ਉਨ੍ਹਾਂ ਨੂੰ ਪਹਿਲਾਂ ਵਿਧਾਇਕ ਅਤੇ ਫਿਰ ਮੰਤਰੀ ਦੇ ਅਹੁਦੇ ਤੱਕ ਪਹੁੰਚਾਇਆ।

ਪੜ੍ਹੋ ਇਹ ਵੀ ਖ਼ਬਰ - 7 ਦਿਨ ਤੋਂ ਲਾਪਤਾ ਨੌਜਵਾਨ ਦੀ ਨਹਿਰ ’ਚੋਂ ਮਿਲੀ ਲਾਸ਼, ਪਤਾ ਲੱਗਣ ’ਤੇ ਪਰਿਵਾਰ ਦੇ ਉੱਡੇ ਹੋਸ਼ (ਤਸਵੀਰਾਂ)

ਉਨ੍ਹਾਂ ਨੇ ਕਿਹਾ ਕਿ ਉਹ ਇਸ ਲਈ ਹਮੇਸ਼ਾ ਲੋਕਾਂ ਦੇ ਰਿਣੀ ਰਹਿਣਗੇ ਅਤੇ ਭਵਿੱਖ ਵਿੱਚ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਕੌਂਸਲਰ ਰਾਜਾ ਜੋਸ਼ੀ, ਚੰਦਰ ਅਗਰਵਾਲ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨਤਾਰਨ, ਸੁਰਿੰਦਰ ਸਿੰਘ ਮੱਲ੍ਹੀ, ਗੁਰਪ੍ਰੀਤ ਸਿੰਘ ਗੋਲਡੀ, ਪ੍ਰਭਜੀਤ ਸਿੰਘ ਰਟੌਲ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਰੇਡ ਕਰਨ ਗਈ ਐਕਸਾਈਜ਼ ਟੀਮ ’ਤੇ ਸ਼ਰਾਬੀ ਸਮੱਗਲਰਾਂ ਦਾ ਹਮਲਾ, ਪੁਲਸ ਕਰਮਚਾਰੀ ਦੀ ਪਾੜੀ ਵਰਦੀ


author

rajwinder kaur

Content Editor

Related News