ਅਸ਼ਵਨੀ ਸ਼ਰਮਾ ਵੱਲੋਂ 'ਅਨਿਲ ਜੋਸ਼ੀ' ਨੂੰ 'ਨੋਟਿਸ' ਜਾਰੀ, ਜਾਣੋ ਕੀ ਹੈ ਕਾਰਨ

Wednesday, Jul 07, 2021 - 12:59 PM (IST)

ਅਸ਼ਵਨੀ ਸ਼ਰਮਾ ਵੱਲੋਂ 'ਅਨਿਲ ਜੋਸ਼ੀ' ਨੂੰ 'ਨੋਟਿਸ' ਜਾਰੀ, ਜਾਣੋ ਕੀ ਹੈ ਕਾਰਨ

ਚੰਡੀਗੜ੍ਹ (ਸ਼ਰਮਾ) : ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਬਠਿੰਡਾ 'ਚ ਵੱਡੀ ਵਾਰਦਾਤ, ਸਾਬਕਾ ਗੈਂਗਸਟਰ 'ਕੁਲਵੀਰ ਨਰੂਆਣਾ' ਦਾ ਗੋਲੀਆਂ ਮਾਰ ਕੇ ਕਤਲ (ਤਸਵੀਰਾਂ)

ਡਾ. ਸੁਭਾਸ਼ ਸ਼ਰਮਾ ਨੇ ਅਨਿਲ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 'ਸਬ ਇੰਸਪੈਕਟਰਾਂ' ਦੀ ਭਰਤੀ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਇੰਝ ਕਰੋ ਅਪਲਾਈ

ਇਸ ਲਈ ਅਨਿਲ ਜੋਸ਼ੀ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦਿਆਂ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News