ਅਹਿਮ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ 'ਅਨਿਲ ਜੋਸ਼ੀ' ਅਕਾਲੀ ਦਲ 'ਚ ਹੋਣਗੇ ਸ਼ਾਮਲ

Tuesday, Aug 17, 2021 - 01:20 PM (IST)

ਅਹਿਮ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ 'ਅਨਿਲ ਜੋਸ਼ੀ' ਅਕਾਲੀ ਦਲ 'ਚ ਹੋਣਗੇ ਸ਼ਾਮਲ

ਚੰਡੀਗੜ੍ਹ (ਰਮਨਜੀਤ) : ਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱਡੇ ਆਗੂ ਅਕਾਲੀ ਦਲ 'ਚ ਸ਼ਾਮਲ ਹੋਣਗੇ। ਅਨਿਲ ਜੋਸ਼ੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਜੋਸ਼ੀ ਨੇ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਦੀ ਇਸ ਸਬੰਧੀ ਅਕਾਲੀ ਦਲ ਨਾਲ ਗੱਲਬਾਤ ਵੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਮਾਮੀ ਨਾਲ ਨਾਜਾਇਜ਼ ਸਬੰਧਾਂ ਦੀ ਭਾਣਜੇ ਨੂੰ ਮਿਲੀ ਭਿਆਨਕ ਸਜ਼ਾ, ਮਾਮੇ ਨੇ ਦਿੱਤੀ ਰੂਹ ਕੰਬਾ ਦੇਣ ਵਾਲੀ ਮੌਤ

ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਜੁਲਾਈ ਮਹੀਨੇ 'ਚ ਭਾਜਪਾ ਨੇ ਪਾਰਟੀ 'ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਸੀ। ਭਾਜਪਾ ਦਾ ਕਹਿਣਾ ਸੀ ਕਿ ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮਸਲੇ 'ਤੇ ਬੋਲ ਰਹੇ ਸਨ ਅਤੇ ਕਹਿ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾ ਰਹੇ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਕਤ ਫ਼ੈਸਲਾ ਲਿਆ ਗਿਆ ਸੀ।

ਇਹ ਵੀ ਪੜ੍ਹੋ : ਫ਼ੌਜ ਦੇ ਵੱਡੇ ਅਫ਼ਸਰ 'ਤੇ ਪਤਨੀ ਵੱਲੋਂ ਜਬਰ-ਜ਼ਿਨਾਹ ਦਾ ਦੋਸ਼, ਬਿਆਨ ਕੀਤੀ ਵਿਆਹ ਦੇ ਮਗਰੋਂ ਦੀ ਸਾਰੀ ਕਹਾਣੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News