ਭਾਜਪਾ ਦੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਵੀ ਆਏ ਕਿਸਾਨਾਂ ਦੇ ਹੱਕ 'ਚ, ਕਹੀਆਂ ਵੱਡੀਆਂ ਗੱਲਾਂ (ਵੀਡੀਓ)

06/09/2021 12:38:32 PM

ਪਠਾਨਕੋਟ:  ਕੇਂਦਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਪਾਸੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਦੇ ਰਹੇ ਹਨ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉੱਥੇ ਹੀ ਇਸ ਸੰਘਰਸ਼ ਦੀ ਅੱਗ ਦਾ ਸੇਕ ਭਾਜਪਾ ਦੇ ਅੰਦਰ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ, ਜਿਸ ਦੇ ਚੱਲਦੇ ਕਿਸਾਨੀ ਸੰਘਰਸ਼ ਨੂੰ ਲੈ ਕੇ ਪੰਜਾਬ ’ਚ ਰਾਜਨੀਤਿਕ ਜ਼ਮੀਨ ਤਲਾਸ਼ ਕਰ ਰਹੀ ਭਾਜਪਾ ਦੇ ਨੇਤਾ ਵੀ ਹੁਣ ਕੇਂਦਰ ਸਰਕਾਰ ਦੇ ਖ਼ਿਲਾਫ਼ ਖੁੱਲ੍ਹ ਕੇ ਸਾਹਮਣੇ ਆਉਣਾ ਸ਼ੁਰੂ ਹੋ ਗਏ ਹਨ, ਜਿਸ ਦੇ ਚੱਲਦੇ ਬੀਤੇ ਦਿਨ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਕਿਸਾਨੀ ਸੰਘਰਸ਼ ਦਾ ਸਮਰਥਨ ਕੀਤਾ ਸੀ, ਉੱਥੇ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਪੰਜਾਬ ਭਾਜਪਾ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਭਾਜਪਾ ਕਿਸਾਨਾਂ ਦੀ ਆਵਾਜ਼ ਨੂੰ ਕੇਂਦਰ ਤੱਕ ਪਹੁੰਚਾਉਣ ’ਚ ਅਸਮਰਥ ਰਹੀ ਹੈ ਜਿਸ ਕਾਰਨ ਭਾਜਪਾ ਨੂੰ ਨੁਕਸਾਨ ਚੁੱਕਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ:  ਘਰ 'ਚ ਖੇਡਦਿਆਂ ਵਾਪਰਿਆ ਹਾਦਸਾ, ਗਲ਼ ’ਚ ਰੱਸੀ ਫਸਣ ਨਾਲ 8 ਸਾਲਾ ਬੱਚੀ ਦੀ ਦਰਦਨਾਕ ਮੌਤ

 ਮੋਹਨ ਲਾਲ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਮਸਲਾ ਹੱਲ ਨਾ ਕੀਤਾ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਭਾਰੀ ਨੁਕਸਾਨ ਹੋਵੇਗਾ।ਦੋਵਾਂ ਪਾਸੋਂ ਬਗਾਵਤ ਦੇ ਸੁਰ ਛੇੜ ਦਿੱਤੇ ਗਏ ਹਨ। ਹਾਲਾਂਕਿ ਇਸ ਬਾਰੇ ’ਚ ਪੰਜਾਬ ਭਾਜਪਾ ਦੇ ਹਾਈਕਮਾਨ ਵਲੋਂ ਬਿਆਨ ਨਹੀਂ ਦਿੱਤਾ ਗਿਆ ਹੈ।ਪੰਜਾਬ ’ਚ ਭਾਜਪਾ ਦੇ 20 ਤੋਂ ਵੱਧ ਸਾਲਾਂ ਤੋਂ ਗਠਜੋੜ ’ਚ ਰਹਿ ਚੁੱਕੇ ਅਕਾਲੀ ਦਲ ਨੇ ਵੀ ਸਾਥ ਛੱਡ ਦਿੱਤਾ ਹੈ। ਇਸ ਵਾਰ ਭਾਜਪਾ ਨੇ ਇਕੱਠੇ ਆਪਣੇ ਬਲਬੂਤੇ ’ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੜਨ ਦਾ ਮਨ ਬਣਾ ਲਿਆ ਹੈ ਪਰ ਪਿਛਲੇ ਲਗਭਗ 6 ਮਹੀਨੇ ਤੋਂ ਜਾਰੀ ਕਿਸਾਨ ਅੰਦੋਲਨ ਦੇ ਚੱਲਦੇ ਹੁਣ ਇਹ ਸਮੀਕਰਨ ਹੋਰ ਬਦਲ ਸਕਦਾ ਹੈ। 
 ਇਹ ਵੀ ਪੜ੍ਹੋ:  ਹੈਰਾਨੀਜਨਕ: ਕਾਂਗਰਸੀ ਨੇਤਾ ਨਾਲ ਸਰੀਰਕ ਸਬੰਧ ਬਣਾਉਣ ਤੋਂ ਕੀਤਾ ਇਨਕਾਰ ਤਾਂ ਪਾਵਰਕਾਮ ਨੇ ਪੁੱਟਿਆ ਮੀਟਰ

ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਹੱਕ ’ਚ ਆਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦੇ ਹੋਏ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਆਪਣੀ ਹੀ ਪਾਰਟੀ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਅਤੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਗੱਲ ਹੀ ਨਹੀਂ ਸੁਣਦੀ। ਕਿਸਾਨਾਂ ਦੇ ਚੱਲ ਰਹੇ ਮਸਲੇ ’ਤੇ ਬੋਲਦੇ ਹੋਏ ਅਨਿਲ ਜੋਸ਼ੀ ਨੇ ਕਿਹਾ ਕਿ ਕਿਸਾਨ ਇਸ ਸਮੇਂ ਜਿਸ ਸਮੱਸਿਆ ਤੋਂ ਗੁਜ਼ਰ ਰਹੇ ਹਨ, ਉਸ ਦਾ ਦਰਦ ਉਹ ਚੰਗੀ ਤਰ੍ਹਾਂ ਮਹਿਸੂਸ ਕਰ ਸਕਦਾ ਹਾਂ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Shyna

Content Editor

Related News