ਮੂਸੇਵਾਲਾ ਕਤਲਕਾਂਡ : ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਿਆ

Thursday, Jul 28, 2022 - 08:23 PM (IST)

ਮੂਸੇਵਾਲਾ ਕਤਲਕਾਂਡ : ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਿਆ

ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਚੈੱਕਅਪ ਕਰਵਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਇਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਉਹੀ ਦੋਸ਼ੀ ਹਨ, ਜਿਸ ਨੇ ਮੂਸੇਵਾਲਾ ਨੂੰ ਸਭ ਤੋਂ ਨੇੜੇ ਜਾ ਕੇ ਗੋਲੀਆਂ ਮਾਰੀਆਂ ਸਨ। ਅੰਕਿਤ ਸੇਰਸਾ ਦੀ ਉਮਰ ਸਿਰਫ਼ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ 'ਚ ਸ਼ਾਮਲ ਹੋਇਆ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ 'ਚ 2 ਵਾਰਦਾਤਾਂ ਨੂੰ ਅੰਜਾਮ ਦਿੱਤਾ, ਜਿਸ ਤੋਂ ਬਾਅਦ ਉਸ ਦੀ ਮੁਲਾਕਾਤ ਮੋਨੂੰ ਡਾਗਰ ਨਾਲ ਹੋਈ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਨਮੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਸਰਗਣਾ ਬਣ ਗਿਆ।

ਇਹ ਵੀ ਪੜ੍ਹੋ : ਭਾਰਤੀ ਵਿਲੱਖਣ ਪਛਾਣ ਅਥਾਰਟੀ ਵੱਲੋਂ 'ਆਧਾਰ' ਦੀ ਵਰਤੋਂ ਨੂੰ ਸਰਲ ਬਣਾਉਣ ਸਬੰਧੀ ਰਾਜ ਪੱਧਰੀ ਵਰਕਸ਼ਾਪ ਆਯੋਜਿਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News