ਪੰਜਾਬ ਸਰਕਾਰ ਦੀ ਮਦਦ ਲਈ ਅੱਗੇ ਆਈ ਅੰਕੁਰ ਨਰੂਲਾ ਮਿਨਿਸਟਰੀਜ਼ ਖਾਂਬਰਾ ਚਰਚ
Friday, May 28, 2021 - 11:38 AM (IST)
ਜਲੰਧਰ (ਧਵਨ)– ਕੋਵਿਡ ਦੌਰਾਨ ਜਿੱਥੇ ਕੁਝ ਲੋਕ ਮੁਨਾਫ਼ਾਖੋਰੀ ਵਿਚ ਲੱਗੇ ਹੋਏ ਹਨ, ਉਥੇ ਹੀ ਦੂਜੇ ਪਾਸੇ ਸਮਾਜ ਵਿਚ ਅਜਿਹੇ ਲੋਕ ਵੀ ਮੌਜੂਦ ਹਨ, ਜਿਹੜੇ ਮਨੁੱਖਤਾ ਦੀ ਸੇਵਾ ਲਈ ਵਧ-ਚੜ੍ਹ ਕੇ ਕੰਮ ਕਰ ਰਹੇ ਹਨ। ਇਸੇ ਲੜੀ ਤਹਿਤ ਜਲੰਧਰ ਦੇ ਅੰਕੁਰ ਨਰੂਲਾ ਮਿਨਿਸਟਰੀਜ਼ ਖਾਂਬਰਾ ਚਰਚ ਨੇ ਪੰਜਾਬ ਸਰਕਾਰ ਦੀ ਮਦਦ ਲਈ ਹੱਥ ਅੱਗੇ ਵਧਾਏ ਹਨ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸਪਾ ਸੈਂਟਰ 'ਚ ਹੋਏ ਗੈਂਗਰੇਪ ਮਾਮਲੇ ’ਚ ਆਇਆ ਨਵਾਂ ਮੋੜ, ਜਾਂਚ ਕਰ ਰਹੀ SIT 'ਚ ਬਦਲਾਅ
ਚਰਚ ਵੱਲੋਂ 20 ਆਕਸੀਜਨ ਕੰਸਨਟ੍ਰੇਟਰ, 150 ਆਕਸੀਮੀਟਰ ਅਤੇ ਹੋਰ ਸਾਮਾਨ ਪੰਜਾਬ ਸਰਕਾਰ ਨੂੰ ਦਿੱਤਾ ਗਿਆ। ਚਰਚ ਦੇ ਅਹੁਦੇਦਾਰਾਂ ਨੇ ਵੀਰਵਾਰ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਉਪਰੋਕਤ ਸਾਮਾਨ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਮਹਾਮਾਰੀ ਦੌਰਾਨ ਸਮਾਜ-ਸੇਵੀ ਸੰਗਠਨਾਂ ਨੂੰ ਲੋਕਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ’ਤੇ ਅਮਲ ਕਰਦਿਆਂ ਚਰਚ ਨੇ ਇਹ ਕਦਮ ਉਠਾਇਆ।
ਇਹ ਵੀ ਪੜ੍ਹੋ: ਸ਼ਨੀ ਨੇ ਬਦਲੀ ਚਾਲ, ਅਕਤੂਬਰ 2021 ’ਚ ਕੋਰੋਨਾ ਦੀ ਤੀਜੀ ਲਹਿਰ ਤੋਂ ਸਾਵਧਾਨ ਰਹਿਣ ਦੀ ਲੋੜ
ਬਲਬੀਰ ਸਿੱਧੂ ਨੇ ਅੰਕੂਰ ਨਰੂਲਾ ਮਿਨਿਸਟਰੀਜ਼ ਖਾਂਬਰਾ ਚਰਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਨੁੱਖਤਾ ਦੀ ਸੱਚੀ ਸੇਵਾ ਹੈ। ਇਸ ਸਮੇਂ ਆਕਸੀਜਨ ਕੰਸਨਟ੍ਰੇਟਰਜ਼ ਦੀ ਬਹੁਤ ਜ਼ਿਆਦਾ ਲੋੜ ਹੈ ਅਤੇ ਖਾਂਬਰਾ ਚਰਚ ਵੱਲੋਂ ਦਿੱਤੇ ਕੰਸਨਟ੍ਰੇਟਰਜ਼ ਇਕ ਵੱਡੀ ਸਹੂਲਤ ਸਿੱਧ ਹੋਣਗੇ। ਹੋਰ ਸਮਾਜਿਕ ਅਤੇ ਸਮਾਜ-ਸੇਵੀ ਸੰਗਠਨਾਂ ਨੂੰ ਵੀ ਅੱਗੇ ਆਉਣ ਦੀ ਲੋੜ ਹੈ। ਚਰਚ ਦੇ ਪ੍ਰਧਾਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਚਰਚ ਵੱਲੋਂ ਕੋਵਿਡ ਵਿਚ ਪੰਜਾਬ ਸਰਕਾਰ ਨੂੰ ਮਦਦ ਦੀ ਪਹਿਲੀ ਖੇਪ ਦਿੱਤੀ ਗਈ ਹੈ ਅਤੇ ਚਰਚ ਮੈਨੇਜਮੈਂਟ ਭਵਿੱਖ ਵਿਚ ਵੀ ਪੰਜਾਬ ਸਰਕਾਰ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਰੀਜ਼ਾਂ ਲਈ ਖਾਂਬਰਾ ਚਰਚ ਵੱਲੋਂ ਇਕ ਕੋਵਿਡ ਕੇਅਰ ਸੈਂਟਰ ਵੀ ਸਥਾਪਤ ਕੀਤਾ ਜਾ ਰਿਹਾ ਹੈ, ਜਿਹੜਾ ਆਕਸੀਜਨ ਕੰਸਨਟ੍ਰੇਟਰਜ਼ ਅਤੇ ਹੋਰ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਕੋਵਿਡ ਕੇਅਰ ਸੈਂਟਰ ਵਿਚ ਮਰੀਜ਼ਾਂ ਨੂੰ ਮੈਡੀਕਲ ਸਹੂਲਤ ਦੇ ਨਾਲ-ਨਾਲ ਪੌਸ਼ਟਿਕ ਅਤੇ ਸਾਫ-ਸੁਥਰਾ ਖਾਣਾ ਵੀ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਕੋਰੋਨਾ ਦੇ ਮੱਦੇਨਜ਼ਰ ਵਧਾਈ ਪਾਬੰਦੀਆਂ ਦੀ ਮਿਆਦ
ਗੌਰਵ ਨੇ ਦੱਸਿਆ ਕਿ ਅੰਕੁਰ ਨਰੂਲਾ ਮਿਨਿਸਟਰੀਜ਼ ਨੇ ਇਕ ਹੈਲਪਲਾਈਨ ਨੰਬਰ ਵੀ ਲਾਂਚ ਕੀਤਾ ਹੈ, ਜਿੱਥੇ ਫ਼ੋਨ ਕਰਕੇ ਕੋਵਿਡ ਮਰੀਜ਼ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਸਹੂਲਤ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਸੀਂ ਕੇਰਲ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਕਰੋੜ ਰੁਪਏ ਦੀ ਰਾਹਤ ਸਮੱਗਰੀ ਵੰਡੀ ਸੀ। ਖਾਂਬਰਾ ਚਰਚ ਇਸ ਸਮੇਂ ਇਕ ਹਜ਼ਾਰ ਤੋਂ ਵੱਧ ਵਿਧਵਾਵਾਂ ਨੂੰ ਰਾਸ਼ਨ, ਮਹੀਨਾਵਾਰ ਪੈਨਸ਼ਨ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾ ਰਹੀ ਹੈ। ਇਸ ਮੌਕੇ ਜੌਨ ਕੋਟਲੀ, ਐਡਵੋਕੇਟ ਅਭਿਸ਼ੇਕ ਗਿੱਲ, ਗੁਰਿੰਦਰ ਸੁੱਖਾ, ਹਮੀਦ ਮਸੀਹ, ਸੁਧੀਰ ਲਾਡੀ, ਸੰਦੀਪ ਬਟਾਲਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, ਵੀਡੀਓ ਬਣਾ ਕੇ 26 ਸਾਲਾ ਵਿਆਹੁਤਾ ਨਾਲ ਕੀਤਾ ਗੈਂਗਰੇਪ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ