ਮੰਤਰੀ ਅਨਮੋਲ ਗਗਨ ਮਾਨ ਦਾ ਉਸਾਰੀ ਕਿਰਤੀਆਂ ਨੂੰ ਲੈ ਕੇ ਅਹਿਮ ਫ਼ੈਸਲਾ, ਮਿਲੇਗਾ 48.69 ਲੱਖ ਰੁਪਏ ਦਾ ਲਾਭ

Thursday, Dec 15, 2022 - 09:11 PM (IST)

ਮੰਤਰੀ ਅਨਮੋਲ ਗਗਨ ਮਾਨ ਦਾ ਉਸਾਰੀ ਕਿਰਤੀਆਂ ਨੂੰ ਲੈ ਕੇ ਅਹਿਮ ਫ਼ੈਸਲਾ, ਮਿਲੇਗਾ 48.69 ਲੱਖ ਰੁਪਏ ਦਾ ਲਾਭ

ਐੱਸ.ਏ.ਐੱਸ. ਨਗਰ/ਮੋਹਾਲੀ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਲੇਬਰ, ਸੈਰ-ਸਪਾਟਾ ਅਤੇ ਸੱਭਿਆਚਰਾਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ. ਡੀ. ਐੱਮ. ਖਰੜ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵੈੱਲਫੇਅਰ ਬੋਰਡ ਦੀ ਸਬ-ਡਵੀਜ਼ਨ ਕਮੇਟੀ ਦੀ ਮੀਟਿੰਗ ਸੱਦੀ ਗਈ। ਮੀਟਿੰਗ ਦੌਰਾਨ 225 ਲਾਭਪਾਤਰੀ ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਅਧੀਨ ਵਿੱਤੀ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਵਿੱਤੀ ਲਾਭ ਦੀ ਰਕਮ ਲਾਭਪਾਤਰੀ ਕਿਰਤੀਆਂ ਨੂੰ ਡੀ. ਬੀ. ਟੀ. ਸਕੀਮ ਰਾਹੀਂ ਸਿੱਧੇ ਤੌਰ ’ਤੇ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਭੇਜੀ ਜਾਵੇਗੀ। ਇਸ ਸਬੰਧੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਲਾਭਪਾਤਰੀ ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਲਾਭ ਦੇਣ ਲਈ ਐੱਸ. ਡੀ. ਐੱਮ. ਖਰੜ ਰਵਿੰਦਰ ਸਿੰਘ ਦੀ ਪ੍ਰਧਾਨਗੀ ਅਧੀਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵੈੱਲਫੇਅਰ ਬੋਰਡ ਦੀ ਸਬ-ਡਵੀਜ਼ਨ ਕਮੇਟੀ ਦੀ ਮੀਟਿੰਗ ਸੱਦੀ ਗਈ, ਜਿਸ ਵਿੱਚ 225 ਲਾਭਪਾਤਰੀ ਉਸਾਰੀ ਕਿਰਤੀਆਂ ਨੂੰ 48.69 ਲੱਖ ਰੁਪਏ ਦਾ ਵਿੱਤੀ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਫਾਸਟੈਗ ਬਣਿਆ ਲੋਕਾਂ ਲਈ ਮੁਸੀਬਤ, ਸੰਗਰੂਰ ’ਚ ਖੜ੍ਹੀ ਕਾਰ ਦਾ ਚੰਡੀਗੜ੍ਹ ਨੇੜੇ ਕੱਟਿਆ ਗਿਆ ਟੋਲ

ਇਸ ਤੋਂ ਇਲਾਵਾ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵੈੱਲਫੇਅਰ ਬੋਰਡ ਦੀ ਸਬ-ਡਵੀਜ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ. ਡੀ. ਐੱਮ. ਖਰੜ ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵੈੱਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਜਿਵੇਂ ਕਿ ਵਜ਼ੀਫਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਬਾਲੜੀ ਤੋਹਫਾ ਸਕੀਮ, ਐੱਲ. ਟੀ. ਸੀ. ਸਕੀਮ, ਪੈਨਸ਼ਨ ਆਦਿ ਸਕੀਮਾਂ ਅਧੀਨ 225 ਲਾਭਪਾਤਰੀ ਕਿਰਤੀਆਂ ਨੂੰ ਵਿੱਤੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਦੌਰਾਨ ਸਹਾਇਕ ਕਿਰਤ ਕਮਿਸ਼ਨਰ ਹਰਪ੍ਰੀਤ ਸਿੰਘ, ਕਿਰਤ ਇੰਸਪੈਕਟਰ ਖਰੜ ਰਾਮ ਸਿੰਘ ਰਾਣਾ, ਦਫ਼ਤਰ ਨਗਰ ਕੌਂਸਲ ਖਰੜ ਤੋਂ ਭਗਵੰਤ ਸਿੰਘ ਅਤੇ ਬੀ. ਡੀ. ਪੀ. ਓ. ਦਫ਼ਤਰ ਦੇ ਅਧੀਕਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News