ਅਨਮੋਲ ਗਗਨ ਮਾਨ ਦੀ ਸਿਹਤ ਵਿਗੜੀ, ਮੁੜ ਹਸਪਤਾਲ ''ਚ ਕਰਵਾਇਆ ਗਿਆ ਦਾਖ਼ਲ

Tuesday, Aug 31, 2021 - 01:57 PM (IST)

ਅਨਮੋਲ ਗਗਨ ਮਾਨ ਦੀ ਸਿਹਤ ਵਿਗੜੀ, ਮੁੜ ਹਸਪਤਾਲ ''ਚ ਕਰਵਾਇਆ ਗਿਆ ਦਾਖ਼ਲ

ਮੋਹਾਲੀ (ਪਰਦੀਪ) : ਆਮ ਆਦਮੀ ਪਾਰਟੀ ਦੀ ਆਗੂ ਅਤੇ ਖਰੜ ਹਲਕੇ ਤੋਂ ਇੰਚਾਰਜ ਅਤੇ ਪ੍ਰਸਿੱਧ ਲੋਕ ਗਾਇਕਾ ਅਨਮੋਲ ਗਗਨ ਮਾਨ ਦੀ ਹਾਲਤ ਵਿਗੜ ਗਈ ਹੈ, ਜਿਸ ਦੇ ਚੱਲਦਿਆਂ  ਉਨ੍ਹਾਂ ਨੂੰ ਮੁੜ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਅਨਮੋਲ ਗਗਨ ਮਾਨ ਨੇ ਆਪਣੀ ਪਾਰਟੀ ਦੇ ਨਾਲ ਔਰਤਾਂ 'ਤੇ ਹਮਲੇ ਅਤੇ ਦੁਰਵਿਹਾਰ ਦੇ ਖ਼ਿਲਾਫ਼ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਛਾਉਣੀ 'ਚ ਤਬਦੀਲ ਹੋਇਆ 'ਪ੍ਰੈੱਸ ਕਲੱਬ' (ਤਸਵੀਰਾਂ)

ਉਸ ਸਮੇਂ ਦੌਰਾਨ ਉਹ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਜ਼ਖਮੀ ਹੋ ਗਈ। ਇਸੇ ਸਬੰਧ 'ਚ ਮੰਗਲਵਾਰ ਨੂੰ ਅਨਮੋਲ ਗਗਨ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਮਿਲਣ ਦੇ ਲਈ ਆਉਣਾ ਸੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਮਾੜੀ ਖ਼ਬਰ, ਮੁੜ ਕਰਨਾ ਪੈ ਸਕਦੈ 'ਬਿਜਲੀ ਸੰਕਟ' ਦਾ ਸਾਹਮਣਾ

ਉਨ੍ਹਾਂ ਵੱਲੋਂ ਮਨੀਸ਼ਾ ਗੁਲਾਟੀ ਨੂੰ ਚੰਡੀਗੜ੍ਹ ਪੁਲਸ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਲਈ ਪੱਤਰ ਦਿੱਤਾ ਜਾਣਾ ਸੀ ਕਿ ਉਨ੍ਹਾਂ ਨੇ ਬਕਾਇਦਾ ਇਸ ਰੋਸ ਪ੍ਰਦਰਸ਼ਨ ਦੇ ਲਈ ਪ੍ਰਸ਼ਾਸਨ ਨੂੰ ਤੋਂ ਲਿਖ਼ਤੀ ਇਜਾਜ਼ਤ ਲਈ ਸੀ ਪਰ ਅਨਮੋਲ ਗਗਨ ਮਾਨ ਉੱਥੇ ਨਹੀਂ ਪੁੱਜ ਸਕੇ। ਅਨਮੋਲ ਗਗਨ ਮਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅਨਮੋਲ ਗਗਨ ਮਾਨ ਦੇ ਪੇਟ ਵਿੱਚ ਇਨਫੈਕਸ਼ਨ ਹੈ ਅਤੇ ਅੱਜ ਸਵੇਰੇ 9 ਵਜੇ ਦੇ ਕਰੀਬ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News